🔥 TRENDING ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮ... Seven Indian Army Family Members Kille... Dozens Injured in India After Traffic... Nine killed in Rajasthan road crash, d... PM Modi Praises Bihar’s Shift From Sca... Goa CM Sawant Calls on Youth to Join F...
22 Nov 2026•
ગુજરાતી मराठी ਪੰਜਾਬੀ বাংলা
Religion

ਪ੍ਰਕਾਸ਼ ਪੁਰਬ ਲਈ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ, 1 ਦਸੰਬਰ ਨੂੰ ਆਵੇਗਾ ਵਾਪਸ

✍️ Reporter: Shamsher Singh 🗓 22 Nov 2026, 07:17 PM 👁 17
Share: 💬 WhatsApp 📘 Facebook 𝕏 Post

ਪ੍ਰਕਾਸ਼ ਪੁਰਬ ਲਈ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ, 1 ਦਸੰਬਰ ਨੂੰ ਆਵੇਗਾ ਵਾਪਸ

ਪ੍ਰਕਾਸ਼ ਪੁਰਬ ਲਈ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ, 1 ਦਸੰਬਰ ਨੂੰ ਆਵੇਗਾ ਵਾਪਸ
‎Sunday, Nov 22, 2026 ।
‎ਅੰਮ੍ਰਿਤਸਰ (ssm)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਯਾਨੀ 22 ਨਵੰਬਰ ਨੂੰ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸਿੱਖ ਸ਼ਰਧਾਲੂਆਂ ਦਾ ਇਕ ਜੱਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਯਾਤਰਾ ਲਈ ਕੁੱਲ੍ਹ 1,822 ਸ਼ਰਧਾਲੂਆਂ ਨੂੰ ਪਾਕਿਸਤਾਨ ਦਾ ਵੀਜ਼ਾ ਮਿਲਿਆ ਸੀ। ਜਥੇ ਨਾਲ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਗਏ ਹਨ ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਸ਼ਾਮਲ ਹਨ।
‎ਜਥੇ ਦੀ ਰਵਾਨਗੀ ਦੀ ਅਰਦਾਸ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ, ਜਿਸ ਮਗਰੋਂ ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ 'ਚ ਸ੍ਰੀ ਨਨਕਾਣਾ ਸਾਹਿਬ ਸਮੇਤ ਉਨ੍ਹਾਂ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦੀ ਤਾਂਘ ਸ਼ਾਮਲ ਹੈ, ਜਿਨ੍ਹਾਂ ਤੋਂ ਸਿੱਖ ਕੌਮ ਵਿਛੜੀ ਹੋਈ ਹੈ। ਇਹ ਅਰਦਾਸ ਸਿੱਖ ਸੰਗਤ ਦੇ ਦਿਲਾਂ 'ਚ ਇਨ੍ਹਾਂ ਪਵਿੱਤਰ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਅਤੇ ਪਿਆਰ ਦੀ ਗਵਾਹੀ ਭਰਦੀ ਹੈ।
‎ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਨਾਲ ਪੂਰੇ ਖਿੱਤੇ 'ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੁੱਲ੍ਹੇ ਇਹ ਕੌਮ ਦੀ ਅਰਦਾਸ ਹੈ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਮੁਹੱਬਤ ਨਾਲ ਜੁੜੀ ਹੋਈ ਹੈ।
📲Get App