🔥 TRENDING નર્મદામાં ‘ધરતી માતા બચાવો અભિયાન’ની પ... ಕಾಮಸಮುದ್ರ ಹೋಬಳಿಯ ದೊಡ್ಡಪನಂಡಹಳ್ಳಿಯಲ್ಲಿ ಕ... राज्यपाल ने छठी बार टी बी मरीजों को छठ... सूरत म्युनिसिपल कॉर्पोरेशन ने डुमास रो... Odisha Probe: Why Naveen Patnaik's For... Gujarat Sees 9‑Fold Surge in Diwali To...
23 Nov 2026•
ગુજરાતી मराठी ਪੰਜਾਬੀ বাংলা

1 ਕਿਲੋ 250 ਗ੍ਰਾਮ ਅਫ਼ੀਮ ਸਮੇਤ ਰਾਮਪੁਰਾ ਦਾ ਨੌਜਵਾਨ ਗ੍ਰਿਫ਼ਤਾਰ

✍️ Reporter: Jiwan kumar 🗓 23 Nov 2026, 05:50 PM 👁 33
Share: 💬 WhatsApp 📘 Facebook 𝕏 Post

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਰਾਮਪੁਰਾ ਵਿੱਚ ਨਵੇਂ ਮੋਬਾਈਲ ਰੈਸਟੋਰੈਂਟ ਨੇੜਿਓਂ 1 ਕਿਲੋ 250 ਗ੍ਰਾਮ ਅਫ਼ੀਮ ਸਮੇਤ 28 ਸਾਲਾ ਆਤਮਾ ਰਾਮ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਵਿਖੇ ਕੇਸ ਦਰਜ ਕਰਕੇ ਪੁਲਿਸ ਵੱਲੋਂ ਮੁਲਜ਼ਮ ਦੇ ਅਫ਼ੀਮ ਸਪਲਾਈ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ।

ਬਠਿੰਡਾ ਪੁਲਿਸ ਦੀ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ; ਮੁਲਜ਼ਮ ਕੋਲੋਂ ਅਫ਼ੀਮ ਦੇ ਸਰੋਤ ਅਤੇ ਸਪਲਾਈ ਨੈੱਟਵਰਕ ਬਾਰੇ ਕੀਤੀ ਜਾਵੇਗੀ ਪੁੱਛਗਿੱਛ

ਬਠਿੰਡਾ, 23 ਨਵੰਬਰ (ਜੀਵਨ ਬਾਂਸਲ): ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 1 ਕਿਲੋ 250 ਗ੍ਰਾਮ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਆਤਮਾ ਰਾਮ (28) ਪੁੱਤਰ ਦੇਸ ਰਾਜ, ਵਾਸੀ ਗਲੀ ਨੰਬਰ 12, ਗਾਂਧੀ ਨਗਰ, ਰਾਮਪੁਰਾ ਵਜੋਂ ਹੋਈ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸ੍ਰੀ ਮਨੋਜ ਗੋਰਸੀ ਦੀ ਰਹਿਨੁਮਾਈ ਅਤੇ ਉਪ ਕਪਤਾਨ ਪੁਲਿਸ ਰਾਮਪੁਰਾ ਫੂਲ ਸ੍ਰੀ ਮਨੋਜ ਕੁਮਾਰ ਦੀ ਅਗਵਾਈ ਹੇਠ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਵੱਲੋਂ ਕੀਤੀ ਗਈ।
ਪੁਲਿਸ ਅਨੁਸਾਰ 22 ਨਵੰਬਰ ਨੂੰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਨਵੇਂ ਮੋਬਾਈਲ ਰੈਸਟੋਰੈਂਟ, ਰਾਮਪੁਰਾ ਨੇੜੇ ਇੱਕ ਵਿਅਕਤੀ ਸ਼ੱਕੀ ਹਾਲਤ ਵਿੱਚ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 1 ਕਿਲੋ 250 ਗ੍ਰਾਮ ਅਫ਼ੀਮ ਬਰਾਮਦ ਹੋਈ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 311, ਮਿਤੀ 22 ਨਵੰਬਰ 2026 ਨੂੰ ਧਾਰਾ 18-ਸੀ/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਸਿਟੀ ਰਾਮਪੁਰਾ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਅਫ਼ੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਜੁੜੇ ਉਸ ਦੇ ਹੋਰ ਸੰਪਰਕਾਂ ਦੀ ਵੀ ਜਾਂਚ ਕੀਤੀ ਜਾਵੇਗੀ, ਤਾਂ ਜੋ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਹੋਰ ਵਿਅਕਤੀਆਂ ਤੱਕ ਪਹੁੰਚਿਆ ਜਾ ਸਕੇ।
ਬਠਿੰਡਾ ਪੁਲਿਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ। ਪੁਲਿਸ ਦਾ ਉਦੇਸ਼ ਨਸ਼ਿਆਂ ਦੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ।
📲Get App