🔥 TRENDING ବାତ୍ୟା ଆଲର୍ଟ ମଧ୍ୟରେ ରେଳ ଚଳାଚଳ ଦେରୀ: ଭୁ... ଭୁବନେଶ୍ୱରରେ 9 ଲକ୍ଷ ଟଙ୍କା ସାଇବର ଠକେଇ ମା... ଓଡ଼ିଶା ଶାସନ ଭବନରେ ଅପରାହ୍ନ ୪ଟା ଯାଏଁ ହୋହ... ଓଡ଼ିଶା ଶାସନ ର ତ୍ରିତୀୟ ବାତ୍ୟା ମୁକାବିଲା... 19 नवंबर के लिए कई देशों में छुट्टी की... West Bengal CM Mamata Banerjee meets A...
20 Nov 2026•
ગુજરાતી मराठी ਪੰਜਾਬੀ বাংলা
Jobs & Career

ਸੁਪਰੀਮ ਕੋਰਟ ''ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ ਦੇ ਸਕਦੇ ਹਨ ਅਰਜ਼ੀ

✍️ Reporter: Shamsher Singh 🗓 18 Oct 2026, 08:18 AM 👁 102
Watch on: ▶️ YouTube
Share: 💬 WhatsApp 📘 Facebook 𝕏 Post

ਸੁਪਰੀਮ ਕੋਰਟ ''ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ ਦੇ ਸਕਦੇ ਹਨ ਅਰਜ਼ੀ

ਸੁਪਰੀਮ ਕੋਰਟ ''ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 10ਵੀਂ ਪਾਸ 25 ਨਵੰਬਰ ਤੱਕ ਦੇ ਸਕਦੇ ਹਨ ਅਰਜ਼ੀ
‎Saturday, Oct 17, 2026 ।
‎
‎
‎ਨਵੀਂ ਦਿੱਲੀ : ਜੇਕਰ ਤੁਸੀਂ 10ਵੀਂ ਪਾਸ ਹੋ ਅਤੇ ਸੁਪਰੀਮ ਕੋਰਟ ਵਿੱਚ ਸਰਕਾਰੀ ਨੌਕਰੀ ਕਰਨ ਦੇ ਚਾਹਵਾਨ ਹੋ, ਤਾਂ ਤੁਹਾਡੇ ਲਈ ਸੁਨਹਿਰੀ ਮੌਕਾ ਹੈ। 'ਸੁਪਰੀਮ ਕੋਰਟ ਆਫ਼ ਇੰਡੀਆ' ਵੱਲੋਂ ਜੂਨੀਅਰ ਕੋਰਟ ਅਟੈਂਡੈਂਟ ਦੇ 130 ਅਹੁਦਿਆਂ 'ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਗਰੁੱਪ-ਸੀ (Group-C) ਦੇ ਨਾਨ-ਕਲੈਰੀਕਲ ਅਹੁਦੇ ਹਨ। ਯੋਗ ਅਤੇ ਇੱਛੁਕ ਉਮੀਦਵਾਰ 4 ਨਵੰਬਰ 2026 ਤੋਂ 25 ਨਵੰਬਰ 2026 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।
‎ਇਨ੍ਹਾਂ ਅਹੁਦਿਆਂ ਲਈ ਅਰਜ਼ੀ ਦੇਣ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਘੱਟੋ-ਘੱਟ 10ਵੀਂ ਪਾਸ ਹੋਣਾ ਲਾਜ਼ਮੀ ਹੈ। ਉਮਰ ਦੀ ਗਣਨਾ 1 ਅਕਤੂਬਰ 2026 ਦੇ ਆਧਾਰ 'ਤੇ ਕੀਤੀ ਜਾਵੇਗੀ, ਜਿਸ ਅਨੁਸਾਰ ਬਿਨੈਕਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 27 ਸਾਲ ਹੋਣੀ ਚਾਹੀਦੀ ਹੈ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ।
‎
‎ਆਮ (General) ਅਤੇ ਅਣ-ਰਾਖਵੇਂ ਵਰਗ ਦੇ ਉਮੀਦਵਾਰਾਂ ਲਈ ਅਰਜ਼ੀ ਫੀਸ 1,500 ਰੁਪਏ ਨਿਰਧਾਰਤ ਕੀਤੀ ਗਈ ਹੈ, ਜਦਕਿ ਐੱਸ.ਸੀ. (SC), ਐੱਸ.ਟੀ. (ST), ਓ.ਬੀ.ਸੀ. (OBC) ਅਤੇ ਸਾਬਕਾ ਸੈਨਿਕਾਂ ਲਈ ਫੀਸ 750 ਰੁਪਏ ਰੱਖੀ ਗਈ ਹੈ। ਇੱਛੁਕ ਉਮੀਦਵਾਰ ਸੁਪਰੀਮ ਕੋਰਟ ਦੀ ਅਧਿਕਾਰਤ ਵੈੱਬਸਾਈਟ `sci.gov.in` 'ਤੇ ਜਾ ਕੇ ਆਨਲਾਈਨ ਫਾਰਮ ਭਰ ਸਕਦੇ ਹਨ।
📲Get App