🔥 TRENDING HP Patwari 2026 Admit Card Now Availab... Rats Devour Duck Eggs, Naini Lake’s Du... Uttarakhand CM Pushkar Singh Dhami ope... Heavy Rain Forces School Closures Acro... Rahul Gandhi Says Pakistan Mediating U... PM Modi to Inaugurate First SCO Civili...
20 Nov 2026•
ગુજરાતી मराठी ਪੰਜਾਬੀ বাংলা

ਬਠਿੰਡਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ 10.20 ਲੱਖ ਮੀਟ੍ਰਿਕ ਟਨ ਤੋਂ ਪਾਰ

✍️ Reporter: Jiwan kumar 🗓 10 Nov 2026, 10:16 PM 👁 86
Share: 💬 WhatsApp 📘 Facebook 𝕏 Post

9 ਨਵੰਬਰ ਤੱਕ ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11.76 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 10.20 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ 2,235.83 ਕਰੋੜ ਰੁਪਏ ਦੀ ਅਦਾਇਗੀ ਹੋਈ ਹੈ।

ਕਿਸਾਨਾਂ ਨੂੰ ਹੁਣ ਤੱਕ 2,235.83 ਕਰੋੜ ਰੁਪਏ ਦੀ ਅਦਾਇਗੀ, ਪਨਗ੍ਰੇਨ ਖ਼ਰੀਦ ਵਿੱਚ ਸਭ ਤੋਂ ਅੱਗੇ

ਬਠਿੰਡਾ, 10 ਨਵੰਬਰ (ਜੀਵਨ ਬਾਂਸਲ): ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ 9 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 11,76,238 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੁੱਲ 10,20,293 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦ ਏਜੰਸੀਆਂ ਦੇ ਅੰਕੜਿਆਂ ਅਨੁਸਾਰ ਪਨਗ੍ਰੇਨ ਵੱਲੋਂ ਸਭ ਤੋਂ ਵੱਧ 4,32,744 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਇਸ ਤੋਂ ਇਲਾਵਾ ਮਾਰਕਫੈੱਡ ਵੱਲੋਂ 2,40,962 ਮੀਟ੍ਰਿਕ ਟਨ, ਪਨਸਪ ਵੱਲੋਂ 2,24,287 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1,22,300 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਕੁੱਲ 2,235.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਦਾਇਗੀ ਦੇ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਨਿਰਵਿਘਨ ਖ਼ਰੀਦ, ਸਮੇਂ ਸਿਰ ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
📲Get App