🔥 ट्रेंडिंग दिल्ली के लाजपत नगर में इमारत में लगी... ऐश्वर्या राय ने कैने 2026 के गाउन से क... एयर इंडिया के Vista प्लेटफ़ॉर्म को मिल... MAMA Awards 2026: भारत में कब और कहाँ... पांच किशोरों पर ऑस्ट्रेलियाई ड्राइव‑बी... सक्रिय अभिलेखीयकर्मी पुनर्जीवित कर रहे...
20 नव. 2026•
ગુજરાતી मराठी ਪੰਜਾਬੀ বাংলা
मौसम

ਪੰਜਾਬ ''ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ ''ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ

✍️ रिपोर्टर: Shamsher Singh 🗓 30 अक्टू. 2026, 08:08 PM 👁 69
शेयर करें: 💬 WhatsApp 📘 Facebook 𝕏 Post

ਪੰਜਾਬ ''ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ ''ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ

ਪੰਜਾਬ ''ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ ''ਚ ਮੀਂਹ ਤੇ ਹਨ੍ਹੇਰੀ ਦੀ ਚੇਤਾਵਨੀ
‎Friday, Oct 30, 2026 ।
‎
‎ਚੰਡੀਗੜ੍ਹ : ਪੰਜਾਬ 'ਚ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲਣ ਵਾਲਾ ਹੈ। ਦੀਵਾਲੀ ਤੋਂ ਪਹਿਲਾਂ ਵਧੀ ਠੰਡ ਵਿਚਾਲੇ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਅੱਜ 30 ਅਕਤੂਬਰ ਨੂੰ 12 ਜ਼ਿਲ੍ਹਿਆਂ 'ਚ ਗਰਜ-ਚਮਕ ਨਾਲ ਤੇਜ਼ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
‎12 ਜ਼ਿਲ੍ਹਿਆਂ ਵਿਚ ਹਨ੍ਹੇਰੀ ਅਤੇ ਮੀਂਹ ਦਾ ਅਲਰਟ
‎
‎ਮੌਸਮ ਵਿਭਾਗ ਨੇ ਸੂਬੇ ਦੇ 12 ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
‎1 ਤੋਂ 5 ਨਵੰਬਰ ਤੱਕ ਮੌਸਮ ਸਾਫ਼ ਰਹਿਣ ਦਾ ਅਨੁਮਾਨ
‎31 ਅਕਤੂਬਰ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਘਟ ਜਾਣਗੀਆਂ ਅਤੇ 1 ਤੋਂ 5 ਨਵੰਬਰ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
📲Get App