🔥 TRENDING Jharkhand Police Portal Crash Forces R... 92-Year-Old Woman Escapes Nursing Home... TPCC chief accuses BRS of betraying Te... Morning haze lingers in Hyderabad as r... New predatory aquatic insect species i... Cyclone Akvan Forces Cancellation of 4...
20 Nov 2026•
ગુજરાતી मराठी ਪੰਜਾਬੀ বাংলা
National

15 ਅਕਤੂਬਰ ਨੂੰ ਪੰਜਾਬ ਬੰਦ!

✍️ Reporter: Shamsher Singh 🗓 13 Oct 2026, 07:54 PM 👁 104
Watch on: ▶️ YouTube
Share: 💬 WhatsApp 📘 Facebook 𝕏 Post

15 ਅਕਤੂਬਰ ਨੂੰ ਪੰਜਾਬ ਬੰਦ!

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ''ਤਾ ਐਲਾਨ
‎Tuesday, Oct 13, 2026 ।
‎ਮਾਨਸਾ (nee24): ਮਾਨਸਾ 'ਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਮਾਨਸਾ ਵਿਚ ਅੱਜ ਸਾਰਾ ਦਿਨ ਤਣਾਅਪੂਰਨ ਮਾਹੌਲ ਰਿਹਾ ਅਤੇ ਹੁਣ ਬਰਨਾਲਾ ਸਿਰਸਾ ਨੈਸ਼ਨਲ ਹਾਅਵੇਅ ’ਤੇ ਟੈਂਟ ਗੱਡ ਕੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ। ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ, ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਇਹ ਵਾਰਦਾਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤਕ ਉਹ ਆਪਣੇ ਪੁੱਤ ਦਾ ਅੰਤਿਮ ਸਸਕਾਰ ਨਹੀਂ ਕਰਨਗੇ।
📲Get App