🔥 TRENDING दाहोद के त्विषा चिल्ड्रन्स हॉस्पिटल मे... When Will Government Schools Be Freed... Himanta Meets Foreign Minister in Delh... Denmark Greenlights Security Agreement... Nagaland Launches Statewide Campaign t... Amur Falcons Take Off on 3,000‑km Nons...
20 Nov 2026•
ગુજરાતી मराठी ਪੰਜਾਬੀ বাংলা

20 ਏਕੜ ’ਚ ਪਰਾਲੀ ਸੰਭਾਲ ਕੇ ਕਿਸਾਨ ਗੁਰਮੇਲ ਸਿੰਘ ਨੇ ਪੇਸ਼ ਕੀਤੀ ਮਿਸਾਲ : ਕੇ.ਵੀ.ਕੇ. ਵੱਲੋਂ ਸੁਪਰ ਸੀਡਰ ਦੀ ਪ੍ਰਦਰਸ਼ਨੀ; ਕਿਰਾਏ ਦੀ ਮਸ਼ੀਨਰੀ ਨਾਲ ਕਰ ਰਹੇ ਨੇ ਪਰਾਲੀ ਦਾ ਪ੍ਰਬੰਧਨ

✍️ Reporter: Jiwan kumar 🗓 20 Nov 2026, 05:28 PM 👁 18
Share: 💬 WhatsApp 📘 Facebook 𝕏 Post

ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਸੁਪਰ ਸੀਡਰ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਕਿਰਾਏ ’ਤੇ ਮਸ਼ੀਨਰੀ ਲੈ ਕੇ ਆਪਣੇ 20 ਏਕੜ ਰਕਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ।

ਬਠਿੰਡਾ, 20 ਨਵੰਬਰ (ਜੀਵਨ ਬਾਂਸਲ): ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਸੁਪਰ ਸੀਡਰ ਦੀ ਪ੍ਰਦਰਸ਼ਨੀ ਲਗਾਈ ਗਈ। ਇਹ ਪ੍ਰਦਰਸ਼ਨੀ ਕਿਸਾਨ ਗੁਰਮੇਲ ਸਿੰਘ ਪੁੱਤਰ ਲਾਭ ਸਿੰਘ ਦੇ ਖੇਤਾਂ ਵਿੱਚ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਬਠਿੰਡਾ ਦੀ ਅਗਵਾਈ ਹੇਠ ਕਰਵਾਈ ਗਈ।
ਇਸ ਮੌਕੇ ਕਿਸਾਨ ਗੁਰਮੇਲ ਸਿੰਘ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਹ ਲਗਭਗ 20 ਏਕੜ ਰਕਬੇ ਵਿੱਚ ਖੇਤੀ ਕਰਦੇ ਹਨ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਕਿਰਾਏ ’ਤੇ ਲੈ ਕੇ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧ ਕਰਦੇ ਹਨ। ਇਸ ਵਾਰ ਉਨ੍ਹਾਂ ਨੇ ਘੱਟ ਸਮੇਂ ਵਿੱਚ ਪੱਕਣ ਵਾਲੀ ਝੋਨੇ ਦੀ ਕਿਸਮ ਪੀ.ਆਰ.-126 ਦੀ ਕਾਸ਼ਤ ਕੀਤੀ, ਜਿਸ ਨਾਲ ਸਿੰਚਾਈ ਲਈ ਪਾਣੀ ਦੀ ਵਰਤੋਂ ਘਟੀ ਅਤੇ ਫ਼ਸਲ ਵੀ ਸਮੇਂ ਸਿਰ ਪੱਕ ਕੇ ਤਿਆਰ ਹੋ ਗਈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ ਦੀ ਮਦਦ ਨਾਲ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਇਸ ਤਕਨੀਕ ਨਾਲ ਪਾਣੀ ਦੀ ਸੁਚੱਜੀ ਵਰਤੋਂ ਕਰਨ ਦੇ ਨਾਲ-ਨਾਲ ਖਾਦਾਂ ਦੀ ਲੋੜ ਅਤੇ ਖੇਤੀ ਲਾਗਤਾਂ ਵੀ ਘਟਾਈਆਂ ਜਾ ਸਕਦੀਆਂ ਹਨ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਸੰਭਾਲਣ ਦੀ ਅਪੀਲ ਕੀਤੀ।
ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਵਾਜਬ ਕਿਰਾਏ ’ਤੇ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਉਹ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਸਕਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਵਾਤਾਵਰਨ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਵਿੱਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪੀ.ਐੱਫ.ਈ.), ਨੇ ਵੀ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਰਾਹੀਂ ਖੇਤੀ ਨੂੰ ਵਧੇਰੇ ਲਾਹੇਵੰਦ ਅਤੇ ਵਾਤਾਵਰਨ ਪੱਖੀ ਬਣਾਉਣ ਬਾਰੇ ਜਾਣਕਾਰੀ ਦਿੱਤੀ।
📲Get App