🔥 TRENDING 1,152 Gujarat Police Officers Set to P... Gujarat Inaugurates 3D Virtual Museum... Gujarat's new waste-to-energy policy o... Thieves steal Rs 1.25 crore of jewelle... Balaghat Air Hostess Murder Case: Vide... ଭୁବନେଶ୍ୱରରେ ଆଗାମୀ ୩ ଘଣ୍ଟାରେ ବର୍ଷା ଏବଂ...
20 Nov 2026•
ગુજરાતી मराठी ਪੰਜਾਬੀ বাংলা
Politics

ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਲਈ ਤੇਜ਼ ਕੀਤੀਆਂ ਤਿਆਰੀਆਂ, ਲਿਆ ਵੱਡਾ ਫੈਸਲਾ।

✍️ Reporter: Shamsher Singh 🗓 18 Oct 2026, 03:14 PM 👁 97
Watch on: ▶️ YouTube
Share: 💬 WhatsApp 📘 Facebook 𝕏 Post

ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਲਈ ਤੇਜ਼ ਕੀਤੀਆਂ ਤਿਆਰੀਆਂ, ਲਿਆ ਵੱਡਾ ਫੈਸਲਾ।

ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਲਈ ਤੇਜ਼ ਕੀਤੀਆਂ ਤਿਆਰੀਆਂ, ਲਿਆ ਵੱਡਾ ਫੈਸਲਾ।
Oct,18,2026,ਸੰ‎ਗਰੂਰ/ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿਖੇ ਹੋਈ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ, ਪਾਸ ਕੀਤੇ ਗਏ ਮਤਿਆਂ ਅਤੇ ਚੋਣ ਰਣਨੀਤੀ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
‎ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਸੂਬਾ ਕਾਰਜਕਾਰਨੀ ਵਿੱਚ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ 17 ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਪਾਰਟੀ ਵੱਲੋਂ ਪੰਜਾਬ ਨਾਲ ਜੁੜੇ ਮੁੱਖ ਮੁੱਦਿਆਂ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।
📲Get App