🔥 TRENDING Haryana shifts 32 IFS officers, reshuf... North India Winter Air Pollution Tied... CGBSE Releases 2027 Exam Timetable for... Chhattisgarh to Launch Digital Librari... Chhattisgarh Approves ₹733 Cr for 6,69... AAP questions former MLA's farmer reco...
20 Nov 2026•
ગુજરાતી मराठी ਪੰਜਾਬੀ বাংলা

ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਨੂੰ ਵੰਡੇ ਨਿਯੁਕਤੀ ਪੱਤਰ

✍️ Reporter: Jiwan kumar 🗓 13 Nov 2026, 06:08 PM 👁 70
Share: 💬 WhatsApp 📘 Facebook 𝕏 Post

ਨਗਰ ਨਿਗਮ ਬਠਿੰਡਾ ਨੇ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤੇਜ਼ ਕਰਦਿਆਂ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਜਨਗਣਨਾ ਦਾ ਕੰਮ ਸਮੇਂ ਸਿਰ ਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਕਮਿਸ਼ਨਰ ਲਵਜੀਤ ਕਲਸੀ ਨੇ ਸੁਪਰਵਾਈਜ਼ਰਾਂ ਨੂੰ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ

ਬਠਿੰਡਾ, 13 ਨਵੰਬਰ (ਜੀਵਨ ਬਾਂਸਲ): ਭਾਰਤ ਦੀ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਨਿਯੁਕਤ ਕੀਤੇ ਗਏ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਹ ਨਿਯੁਕਤੀ ਪੱਤਰ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਕਮਿਸ਼ਨਰ ਨਗਰ ਨਿਗਮ ਬਠਿੰਡਾ ਮੈਡਮ ਲਵਜੀਤ ਕਲਸੀ ਵੱਲੋਂ ਸੌਂਪੇ ਗਏ।
ਇਸ ਮੌਕੇ ਕਮਿਸ਼ਨਰ ਲਵਜੀਤ ਕਲਸੀ ਨੇ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਤਿਆਰ ਕਰਨ ਲਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੈ। ਇਸ ਰਾਹੀਂ ਇਕੱਤਰ ਕੀਤਾ ਜਾਣ ਵਾਲਾ ਡਾਟਾ ਸਰਕਾਰ ਨੂੰ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ, ਸ਼ਹਿਰੀ ਯੋਜਨਾਬੰਦੀ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਨੀਤੀਆਂ ਬਣਾਉਣ ਵਿੱਚ ਸਹਾਇਤਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ਟਰੀ ਕਾਰਜ ਨੂੰ ਇਮਾਨਦਾਰੀ, ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨੇਪਰੇ ਚਾੜ੍ਹਨਾ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਨਿਯੁਕਤ ਕੀਤੇ ਗਏ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਗਣਨਾਕਾਰਾਂ ਨਾਲ ਬਿਹਤਰ ਤਾਲਮੇਲ ਬਣਾਈ ਰੱਖਣ ਅਤੇ ਨਿਰਧਾਰਤ ਹਦਾਇਤਾਂ ਅਨੁਸਾਰ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ। ਉਨ੍ਹਾਂ ਨੂੰ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਇਸ ਪ੍ਰਕਿਰਿਆ ਵਿੱਚ ਆਮ ਨਾਗਰਿਕਾਂ ਦਾ ਵੱਧ ਤੋਂ ਵੱਧ ਸਹਿਯੋਗ ਲੈਣ ਲਈ ਵੀ ਕਿਹਾ ਗਿਆ।
ਜ਼ਿਕਰਯੋਗ ਹੈ ਕਿ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਘਰਾਂ ਦੀ ਗਣਨਾ ਅਤੇ ਪਰਿਵਾਰਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਇਕੱਤਰ ਕੀਤੀ ਜਾਣੀ ਹੈ। ਇਸ ਪ੍ਰਕਿਰਿਆ ਵਿੱਚ ਸਵੈ-ਗਣਨਾ ਨੂੰ ਵੀ ਮਹੱਤਵ ਦਿੱਤਾ ਗਿਆ ਹੈ। ਇਸ ਰਾਹੀਂ ਨਾਗਰਿਕ ਆਨਲਾਈਨ ਪੋਰਟਲ https://se.census.gov.in ’ਤੇ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਇਸ ਸਬੰਧੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸੈਂਸਸ ਸੁਪਰਡੈਂਟ ਪ੍ਰਦੀਪ ਕੁਮਾਰ ਮਿੱਤਲ ਨੇ ਜਨਗਣਨਾ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਨਗਰ ਨਿਗਮ ਦੀ ਸੈਂਸਸ ਟੀਮ ਦੇ ਮੈਂਬਰ ਬਲਵਾਨ ਸਿੰਘ, ਰਾਜਲ ਬਾਂਸਲ, ਲਲਿਤ ਕੁਮਾਰ, ਲਖਵੀਰ ਸਿੰਘ, ਇਸੂ ਬਾਂਸਲ ਅਤੇ ਟੈਕਨੀਕਲ ਅਸਿਸਟੈਂਟ ਵੀ ਹਾਜ਼ਰ ਸਨ।
📲Get App