🔥 TRENDING Meghalaya CM Promises Baljek Airport D... Meghalaya Signs MoU with AAI to Launch... Theft Spree in Mubarakpur and Meerpur... Cold Weather Sparks Breathing Trouble... Services Set to Face Nagaland in 19 No... Nagaland's Joint Sales Day Highlights...
20 Nov 2026•
ગુજરાતી मराठी ਪੰਜਾਬੀ বাংলা

ਸੈਂਸਜ-2027 ਦੀ ਸਵੈ-ਗਣਨਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਉਪਰਾਲੇ

✍️ Reporter: Jiwan kumar 🗓 15 Nov 2026, 04:45 PM 👁 60
Share: 💬 WhatsApp 📘 Facebook 𝕏 Post

ਨਗਰ ਨਿਗਮ ਬਠਿੰਡਾ ਵੱਲੋਂ ਸੈਂਸਜ-2027 ਦੀ ਸਵੈ-ਗਣਨਾ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਸਥਾਵਾਂ ਨਾਲ ਤਾਲਮੇਲ ਵਧਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਜਨਗਣਨਾ ਦੇ ਅਗਲੇ ਪੜਾਅ ਲਈ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।

ਕਮਿਸ਼ਨਰ ਲਵਜੀਤ ਕਲਸੀ ਨੇ ਸੰਸਥਾਵਾਂ ਦੇ ਮੁਖੀਆਂ ਨੂੰ ਦਿੱਤੀ ਸਵੈ-ਗਣਨਾ ਸਬੰਧੀ ਜਾਣਕਾਰੀ ਤੇ ਸਿਖਲਾਈ; ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਵੰਡੇ ਨਿਯੁਕਤੀ ਪੱਤਰ

ਬਠਿੰਡਾ, 15 ਨਵੰਬਰ (ਜੀਵਨ ਬਾਂਸਲ): ਸੈਂਸਜ-2027 ਦੇ ਦੂਜੇ ਪੜਾਅ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਨਗਰ ਨਿਗਮ ਬਠਿੰਡਾ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਕਰਵਾਇਆ ਗਿਆ।
ਇਸ ਮੌਕੇ ਨਗਰ ਨਿਗਮ ਬਠਿੰਡਾ ਦੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ ਅਫ਼ਸਰ ਮੈਡਮ ਲਵਜੀਤ ਕਲਸੀ ਨੇ ਕਿਹਾ ਕਿ ਜਨਗਣਨਾ ਦੀ ਪ੍ਰਕਿਰਿਆ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਅਹਿਮ ਹੈ। ਉਨ੍ਹਾਂ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ, ਮੈਂਬਰਾਂ ਅਤੇ ਆਮ ਲੋਕਾਂ ਨੂੰ ਸਵੈ-ਗਣਨਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ।
ਸਿਖਲਾਈ ਸੈਸ਼ਨ ਦੌਰਾਨ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਨਾਗਰਿਕ ਸਰਕਾਰੀ ਪੋਰਟਲ https://se.census.gov.in ਰਾਹੀਂ ਘਰ ਬੈਠੇ ਹੀ ਆਪਣੇ ਪਰਿਵਾਰ ਅਤੇ ਰਿਹਾਇਸ਼ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਹਾਜ਼ਰੀਨ ਨੂੰ ਪੋਰਟਲ ਦੀ ਵਰਤੋਂ, ਡਿਜੀਟਲ ਤਰੀਕੇ ਨਾਲ ਜਾਣਕਾਰੀ ਭਰਨ ਅਤੇ ਇਸ ਪ੍ਰਕਿਰਿਆ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਸਿਖਲਾਈ ਵੀ ਦਿੱਤੀ ਗਈ।
ਸੈਂਸਜ-2027 ਦੇ ਸਫ਼ਲ ਸੰਚਾਲਨ ਲਈ ਨਿਯੁਕਤ ਕੀਤੇ ਗਏ ਦਸ ਫ਼ੀਲਡ ਟ੍ਰੇਨਰਾਂ ਵੱਲੋਂ ਵੀ ਅਹਿਮ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਇਨ੍ਹਾਂ ਵਿੱਚ ਸ੍ਰੀ ਕਪਿਲ ਕੁਮਾਰ, ਸ੍ਰੀ ਪਰਮੋਦ ਕੁਮਾਰ ਗਰਗ, ਸ੍ਰੀ ਦੀਪਕ ਗਰਗ, ਸ੍ਰੀ ਅਮਿਤ ਗਰਗ, ਸ. ਗਮਦੂਰ ਸਿੰਘ, ਸ੍ਰੀ ਪਰਲਾਦ ਕੁਮਾਰ, ਸ੍ਰੀ ਰਾਕੇਸ਼ ਕੁਮਾਰ, ਸ੍ਰੀ ਅੰਕਿਤ ਰਾਜ, ਸ੍ਰੀ ਪਵਨ ਕੁਮਾਰ ਅਤੇ ਸ੍ਰੀ ਸਰਬਜੀਤ ਸ਼ਰਮਾ ਸ਼ਾਮਲ ਹਨ। ਇਹ ਫ਼ੀਲਡ ਟ੍ਰੇਨਰ ਜਨਗਣਨਾ ਦੀ ਸਮੁੱਚੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪੜਾਵਾਂ, ਡਿਜੀਟਲ ਪ੍ਰਕਿਰਿਆ, ਸਵੈ-ਗਣਨਾ ਅਤੇ ਫ਼ੀਲਡ ਵਰਕ ਸਬੰਧੀ ਤਕਨੀਕੀ ਜਾਣਕਾਰੀ ਅਤੇ ਵਿਹਾਰਕ ਸਿਖਲਾਈ ਪ੍ਰਦਾਨ ਕਰ ਰਹੇ ਹਨ।
ਇਸ ਦੌਰਾਨ ਸੈਂਸਜ-2027 ਦੇ ਦੂਜੇ ਪੜਾਅ ਲਈ ਨਿਯੁਕਤ ਕੀਤੇ ਗਏ ਗਿਣਤੀਕਾਰਾਂ (Enumerators) ਅਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਕੰਮ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਮੀਟਿੰਗ ਦੌਰਾਨ ਘਰਾਂ ਦੀ ਗਣਨਾ, ਪਰਿਵਾਰਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਇਕੱਤਰ ਕਰਨ, ਸਟਾਫ਼ ਦੀ ਸਿਖਲਾਈ, ਤਕਨੀਕੀ ਤਿਆਰੀਆਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਨੇ ਜਨਗਣਨਾ ਦੇ ਸਮੁੱਚੇ ਕਾਰਜ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਅਸਿਸਟੈਂਟ ਕਮਿਸ਼ਨਰ ਨਗਰ ਨਿਗਮ ਬਠਿੰਡਾ ਸ੍ਰੀ ਸੁਨੀਲ ਮਹਿਤਾ, ਜ਼ਿਲ੍ਹਾ ਇੰਚਾਰਜ ਸੈਂਸਜ ਸੈੱਲ ਸ. ਹਰਵਿੰਦਰ ਸਿੰਘ, ਜ਼ਿਲ੍ਹਾ ਮਾਸਟਰ ਟ੍ਰੇਨਰ ਸ੍ਰੀ ਮੁਕੇਸ਼ ਬਾਂਸਲ ਅਤੇ ਸੈਂਸਜ ਸੁਪਰਡੈਂਟ ਸ੍ਰੀ ਪ੍ਰਦੀਪ ਕੁਮਾਰ ਮਿੱਤਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਨਗਰ ਨਿਗਮ ਦੀ ਸੈਂਸਜ ਟੀਮ ਦੇ ਮੈਂਬਰ ਸ੍ਰੀ ਬਲਵਾਨ ਸਿੰਘ, ਸ੍ਰੀ ਰਾਜਲ ਬਾਂਸਲ, ਸ੍ਰੀ ਲਲਿਤ ਕੁਮਾਰ, ਸ੍ਰੀ ਲਖਵੀਰ ਸਿੰਘ ਅਤੇ ਸ੍ਰੀ ਇਸ਼ੂ ਬਾਂਸਲ ਵੀ ਹਾਜ਼ਰ ਸਨ।
📲Get App