🔥 TRENDING PM Modi to Launch Multiple Development... Thieves loot jewellery worth ₹14 lakh... Ayurvedic Trial in Bhopal Shows Pregna... Two Lawrence gang members arrested for... PM Modi Highlights IIT Kharagpur's Rol... દાહોદમાં હરિદ્વાર પેકેજ ઠગાઈ: 75 મુસાફ...
21 Nov 2026•
ગુજરાતી मराठी ਪੰਜਾਬੀ বাংলা

*ਮਾਈ ਭਾਗੋ ਨਰਸਿੰਗ ਕਾਲਜ ਵਿਖੇ ਸਮੂਹ ਸਟਾਫ ਦੀ ਕਰਵਾਈ ਸਵੈ-ਗਣਨਾ* -ਨਰਸਿੰਗ ਵਿਦਿਆਰਥਣਾਂ ਨੂੰ 30 ਨਵੰਬਰ ਤੱਕ ਸਵੈ-ਗਣਨਾ ਕਰਨ ਲਈ ਕੀਤਾ ਪ੍ਰੇਰਿਤ

✍️ Reporter: Parkash singh 🗓 21 Nov 2026, 02:25 PM 👁 19
Share: 💬 WhatsApp 📘 Facebook 𝕏 Post
ਤਰਨ ਤਾਰਨ, 20 ਨਵੰਬਰ ( ਪ੍ਰਕਾਸ਼ ਸਿੰਘ ) - ਮਾਈ ਭਾਗੋ ਨਰਸਿੰਗ ਕਾਲਜ, ਪਿੱਦੀ ਵਿਖੇ ਅੱਜ ਸਵੈ-ਗਣਨਾ ਨੂੰ ਲੈ ਕੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤਰਨ ਤਾਰਨ ਰਜਿੰਦਰ ਕੌਰ
ਨੇ ਨਰਸਿੰਗ ਵਿਦਿਆਰਥਣਾਂ ਨੂੰ 30 ਨਵੰਬਰ ਤੱਕ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਕਾਲਜ ਦੇ ਸਮੂਹ ਸਟਾਫ ਦੀ ਸਵੈ-ਗਣਨਾ ਵੀ ਕਰਵਾਈ।

ਇਸ ਤੋਂ ਪਹਿਲਾਂ ਕਾਲਜ ਪਹੁੰਚਣ 'ਤੇ ਕਾਲਜ ਪ੍ਰਬੰਧਕਾਂ ਅਤੇ ਸਟਾਫ ਵੱਲੋਂ ਰਜਿੰਦਰ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੈ-ਗਣਨਾ ਦੇਸ਼ ਦੀ ਤਰੱਕੀ ਲਈ ਬਹੁਤ ਹੀ ਅਹਿਮ ਪ੍ਰਕਿਰਿਆ ਹੈ ਅਤੇ ਇਸ ਵਿੱਚ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਨਰਸਿੰਗ ਵਿਦਿਆਰਥਣਾਂ ਸਮਾਜ ਦਾ ਇਕ ਮਹੱਤਵਪੂਰਨ ਹਿੱਸਾ ਹਨ, ਜੋ ਲੋਕਾਂ ਨਾਲ ਸਿੱਧੇ ਤੌਰ ਤੇ ਜੁੜੀਆਂ ਹੋਈਆਂ ਹਨ, ਇਸ ਲਈ ਉਹ ਇਸ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਉਹ ਨਾ ਸਿਰਫ਼ ਆਪਣੀ ਸਵੈ-ਗਣਨਾ ਖੁਦ ਕਰਨ, ਸਗੋਂ ਆਪਣੇ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਕੇ ਉਨ੍ਹਾਂ ਦੇ ਆਨਲਾਈਨ ਫਾਰਮ ਭਰਵਾਉਣ। ਉਨ੍ਹਾਂ ਨੇ ਸਵੈ-ਗਣਨਾ ਦਾ ਆਨਲਾਈਨ ਫਾਰਮ ਭਰਨ ਦੇ ਤਰੀਕੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਸਵੈ ਗਣਨਾ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ 30 ਨਵੰਬਰ ਤੱਕ ਇਸ ਕੰਮ ਨੂੰ ਸ਼ਤ ਪ੍ਰਤੀਸ਼ਤ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਾਲਜ ਦੇ ਸਟਾਫ ਅਤੇ ਵਿਦਿਆਰਥਣਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਹਰੇਕ ਸੰਸਥਾ ਇਸੇ ਤਰ੍ਹਾਂ ਅੱਗੇ ਆਵੇ, ਤਾਂ ਜ਼ਿਲ੍ਹਾ ਤਰਨ ਤਾਰਨ ਸਵੈ ਗਣਨਾ ਵਿੱਚ ਸੂਬੇ ਭਰ ਵਿੱਚ ਮੋਹਰੀ ਸਾਬਿਤ ਹੋਵੇਗਾ।

ਇਸ ਮੌਕੇ ਵਿਦਿਆਰਥਣਾਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਵੈ-ਗਣਨਾ ਲਈ ਪ੍ਰੇਰਿਤ ਕਰਨਗੀਆਂ। ਇਸ ਮੌਕੇ ਪ੍ਰੇਮ ਸਿੰਘ ਅਤੇ ਬੀਰਇੰਦਰ ਸਿੰਘ ਲਹਿਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ
📲Get App