🔥 TRENDING Ananya Panday Reacts to Karan Johar's... Ramayana Shatters Kerala Box‑Office Ji... Mark Hateley hails Christian Pulisic a... Nitin Gadkari to Star in 'The Great In... Nicholls and Phillips Steer New Zealan... Cyclonic Storm 'Akvan' Looms Over Biha...
20 Nov 2026•
ગુજરાતી मराठी ਪੰਜਾਬੀ বাংলা
Local

ਡੇਰਾਬੱਸੀ: ਸਿਮਰਨ ਸਿਟੀ ਤੋਂ 38 ਸਾਲਾ ਔਰਤ ਭੇਤਭਰੀ ਹਾਲਤ ਵਿੱਚ ਲਾਪਤਾ

✍️ Reporter: Gaurav Sharma 🗓 14 Nov 2026, 08:39 PM 👁 87
Share: 💬 WhatsApp 📘 Facebook 𝕏 Post

ਡੇਰਾਬੱਸੀ: ਸਿਮਰਨ ਸਿਟੀ ਤੋਂ 38 ਸਾਲਾ ਔਰਤ ਭੇਤਭਰੀ ਹਾਲਤ ਵਿੱਚ ਲਾਪਤਾ

ਡੇਰਾਬੱਸੀ: ਸਿਮਰਨ ਸਿਟੀ ਤੋਂ 38 ਸਾਲਾ ਔਰਤ ਭੇਤਭਰੀ ਹਾਲਤ ਵਿੱਚ ਲਾਪਤਾ
ਡੇਰਾਬੱਸੀ, 14 ਨਵੰਬਰ
ਡੇਰਾਬੱਸੀ ਦੇ ਏ.ਟੀ.ਐੱਸ. ਵੈਲੀ ਸਕੂਲ ਸਾਹਮਣੇ ਸਥਿਤ ਸਿਮਰਨ ਸਿਟੀ ਵਿੱਚੋਂ ਇੱਕ 38 ਸਾਲਾ ਔਰਤ ਦੇ ਭੇਤਭਰੀ ਹਾਲਤ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੂੰ ਲਾਪਤਾ ਹੋਇਆਂ ਦੋ ਦਿਨ ਬੀਤ ਜਾਣ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਾ ਮਿਲਣ ਕਾਰਨ ਪਰਿਵਾਰਕ ਮੈਂਬਰ ਚਿੰਤਾ ਵਿੱਚ ਹਨ। ਇਸ ਸਬੰਧੀ ਥਾਣਾ ਡੇਰਾਬੱਸੀ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਸਿਟੀ ਦੀ ਵਸਨੀਕ ਸੁਸ਼ਮਾ ਰਾਣੀ ਪਤਨੀ ਸਤੀਸ਼ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ 38 ਸਾਲਾ ਧੀ ਦੀਪੀਕਾ ਬੀਤੀ 12 ਨਵੰਬਰ ਨੂੰ ਦੁਪਹਿਰ ਕਰੀਬ ਇੱਕ ਵਜੇ ਘਰੋਂ ਬਿਨਾਂ ਕਿਸੇ ਨੂੰ ਕੁਝ ਦੱਸੇ ਚਲੀ ਗਈ ਸੀ। ਜਦੋਂ ਉਹ ਕਾਫ਼ੀ ਸਮਾਂ ਬੀਤਣ ਮਗਰੋਂ ਵੀ ਵਾਪਸ ਨਹੀਂ ਪਰਤੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਕੋਲ ਪੁੱਛਗਿੱਛ ਕਰਨ ਦੇ ਬਾਵਜੂਦ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ।
ਸ਼ਿਕਾਇਤਕਰਤਾ ਅਨੁਸਾਰ ਦੀਪੀਕਾ ਕੁਝ ਸਮੇਂ ਤੋਂ ਮਾਨਸਿਕ ਪਰੇਸ਼ਾਨੀ ਕਾਰਨ ਪੀ.ਜੀ.ਆਈ. ਚੰਡੀਗੜ੍ਹ ਤੋਂ ਇਲਾਜ ਕਰਵਾ ਰਹੀ ਹੈ। ਉਸ ਦਾ ਕੱਦ ਕਰੀਬ ਪੰਜ ਫੁੱਟ ਚਾਰ ਇੰਚ ਅਤੇ ਰੰਗ ਸਾਫ਼ ਦੱਸਿਆ ਗਿਆ ਹੈ। ਮਾਮਲੇ ਦੀ ਪੜਤਾਲ ਕਰ ਰਹੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਗਈ ਹੈ। ਲਾਪਤਾ ਔਰਤ ਦੀ ਭਾਲ ਲਈ ਹੋਰਨਾਂ ਪੁਲਿਸ ਥਾਣਿਆਂ ਅਤੇ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਦੀ ਭਾਲ ਸਬੰਧੀ ਇਸ਼ਤਿਹਾਰ ਵੀ ਜਾਰੀ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੀਪੀਕਾ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਮਿਲਣ ’ਤੇ ਨਜ਼ਦੀਕੀ ਪੁਲਿਸ ਥਾਣੇ ਨਾਲ ਸੰਪਰਕ ਕੀਤਾ ਜਾਵੇ।
📲Get App