🔥 TRENDING Rajasthan United eye back-to-back wins... Hisar-Jodhpur Express Resumes Operatio... Drone discovered in residential area n... କାମାକ୍ଷାନଗର ଚିକିତ୍ସାଳୟରେ ଡାକ୍ତରଙ୍କ ମଦ... Rajasthan Power Corp to Conduct JE Rec... How to Check Rajasthan 2026 Panchayat...
19 Nov 2026•
ગુજરાતી मराठी ਪੰਜਾਬੀ বাংলা

ਬਠਿੰਡਾ ਜ਼ਿਲ੍ਹੇ ਵਿੱਚ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ

✍️ Reporter: Jiwan kumar 🗓 13 Nov 2026, 02:03 PM 👁 84
Watch on: ▶️ YouTube
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਵਿੱਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਅਤੇ ਪਰਾਲੀ ਸਾੜਨ ’ਤੇ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਨੇ ਇਹ ਕਦਮ ਵਾਤਾਵਰਨ, ਲੋਕਾਂ ਦੀ ਸਿਹਤ ਅਤੇ ਫ਼ਸਲਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚੁੱਕਿਆ ਹੈ।

ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਰੋਕ, ਹੁਕਮ 16 ਜਨਵਰੀ 2027 ਤੱਕ ਰਹਿਣਗੇ ਲਾਗੂ

ਬਠਿੰਡਾ, 13 ਨਵੰਬਰ (ਜੀਵਨ ਬਾਂਸਲ): ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ, ਆਈ.ਏ.ਐੱਸ. ਵੱਲੋਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਈ ਨਾੜ, ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਪੂਰਨ ਰੋਕ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 16 ਜਨਵਰੀ 2027 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਜੈਵਿਕ ਮਾਦੇ ਦਾ ਨੁਕਸਾਨ ਹੁੰਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਤੋਂ ਇਲਾਵਾ ਅੱਗ ਨਾਲ ਨਾਲ ਲੱਗਦੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ, ਗੋਦਾਮਾਂ ਵਿੱਚ ਰੱਖੀ ਫ਼ਸਲ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਹਵਾ ਵਿੱਚ ਫੈਲਣ ਵਾਲਾ ਧੂੰਆਂ ਲੋਕਾਂ ਦੀ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਕਾਰਨ ਸਾਹ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵਧਦਾ ਹੈ। ਇਸ ਲਈ ਜਨਤਕ ਸਿਹਤ, ਵਾਤਾਵਰਨ ਅਤੇ ਫ਼ਸਲਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਪਾਬੰਦੀ ਲਗਾਈ ਗਈ ਹੈ।
📲Get App