🔥 ट्रेंडिंग ਬਦਲ ਗਿਆ ਇਸ ਸੂਬੇ ਦਾ ਨਾਂ ! CM ਅਧਿਕਾਰੀ ਨੇ... बोदोलैंड लॉटरी के 23 नवंबर 2026 के परि... मजुली में शुरू हुआ रास महोत्सव, असम की... असम ने ‘अतिथि देवो भव’ अभियान शुरू किय... डॉ. निकेता पटेल की अचानक कार्डियक अरेस... भगवान बिरसा मुंडा लोकप्रिय ग्रामीण एवं...
23 नव. 2026•
ગુજરાતી मराठी ਪੰਜਾਬੀ বাংলা
राजनीति

ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ

✍️ रिपोर्टर: Shamsher Singh 🗓 23 नव. 2026, 10:28 PM 👁 25
शेयर करें: 💬 WhatsApp 📘 Facebook 𝕏 Post

ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ
‎Monday, Nov 23, 2026 ।
‎ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਚ 23 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 8 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ‘ਆਪ’ ਚੰਡੀਗੜ੍ਹ ਦੇ ਇੰਚਾਰਜ ਜਰਨੈਲ ਸਿੰਘ ਅਤੇ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ। ਤਾਜ਼ਾ ਸੂਚੀ ਮੁਤਾਬਕ ਵਾਰਡ ਨੰਬਰ 6 ਤੋਂ ਤਲਵਿੰਦਰ ਸਿੰਘ, ਵਾਰਡ ਨੰਬਰ 8 ਤੋਂ ਸੁਖਵੰਤ ਕੌਰ, ਵਾਰਡ ਨੰਬਰ 13 ਤੋਂ ਅੰਜੂ ਸੇਠ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
‎ਇਸੇ ਤਰ੍ਹਾਂ ਵਾਰਡ ਨੰਬਰ 14 ਤੋਂ ਸ੍ਰੀ ਰਾਮ ਜੈਸਵਾਲ, ਵਾਰਡ ਨੰਬਰ 17 ਤੋਂ ਬਿੰਦੂ ਬਾਲਾ ਗਰਗ, ਵਾਰਡ ਨੰਬਰ 19 ਤੋਂ ਲਲਿਤ ਮੋਹਨ, ਵਾਰਡ ਨੰਬਰ 26 ਤੋਂ ਸਤਵਿੰਦਰ ਕੌਰ ਅਤੇ ਵਾਰਡ ਨੰਬਰ 34 ਤੋਂ ਨਰਿੰਦਰ ਭਾਟੀਆ ਨੂੰ ਉਮੀਦਵਾਰ ਐਲਾਨਿਆ ਹੈ।
📲Get App