🔥 TRENDING સાબરકાંઠાના પોશીના-ખેડબ્રહ્મામાં 278 બ... 39 ਸਾਲ ਦੀ ਉਮਰ ''ਚ ਮਾਂ ਬਣੀ ਮਸ਼ਹੂਰ ਅਦਾਕਾਰ... ಕೊಡೇಕಲ್ ಗ್ರಾಮದಲ್ಲಿ ರೈತರ ಪಾದಯಾತ್ರೆಗೆ ಅದ... ಕನ್ನಡ ಸಾಹಿತ್ಯ ಸಮ್ಮೇಳನದ ಸರ್ವಾಧ್ಯಕ್ಷರಾಗಿ... ગुજરાતમાં ખાનગી વાહનોમાં જાતિ-લેબલ અને... ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...
20 Nov 2026•
ગુજરાતી मराठी ਪੰਜਾਬੀ বাংলা
Politics

ਸੀਨੀਅਰ ਕਾਂਗਰਸੀ ਆਗੂ ਦਾ ਦਿਹਾਂਤ, 85 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

✍️ Reporter: Shamsher Singh 🗓 20 Nov 2026, 09:33 PM 👁 11
Share: 💬 WhatsApp 📘 Facebook 𝕏 Post

ਸੀਨੀਅਰ ਕਾਂਗਰਸੀ ਆਗੂ ਦਾ ਦਿਹਾਂਤ, 85 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ

ਸੀਨੀਅਰ ਕਾਂਗਰਸੀ ਆਗੂ ਦਾ ਦਿਹਾਂਤ, 85 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
‎Friday, Nov 20, 2026 ।
‎
‎ਚੰਡੀਗੜ੍ਹ (ਏਜੰਸੀ)- ਹਰਿਆਣਾ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਫੂਲਚੰਦ ਮੁਲਾਣਾ ਦਾ ਸ਼ੁੱਕਰਵਾਰ ਨੂੰ 85 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪੰਚਕੂਲਾ 'ਚ ਆਪਣੇ ਪੁੱਤਰ ਵਰੁਣ ਚੌਧਰੀ ਦੇ ਘਰ ਆਖਰੀ ਸਾਹ ਲਿਆ। ਪਾਰਟੀ ਦੇ ਅੰਬਾਲਾ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਪਵਨ ਅਗਰਵਾਲ ਨੇ ਇਹ ਜਾਣਕਾਰੀ ਦਿੱਤੀ। ਅਗਰਵਾਲ ਨੇ ਦੱਸਿਆ ਕਿ ਮੁਲਾਣਾ ਕੁਝ ਦਿਨ ਪਹਿਲਾਂ ਮੋਹਾਲੀ ਦੇ ਇਕ ਹਸਪਤਾਲ 'ਚ ਦਾਖਲ ਸਨ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਅੰਬਾਲਾ 'ਚ ਕੀਤਾ ਜਾਵੇਗਾ।
‎ਮੁਲਾਣਾ ਅੰਬਾਲਾ ਦੇ ਮੁਲਾਣਾ ਵਿਧਾਨ ਸਭਾ ਹਲਕੇ ਤੋਂ 4 ਵਾਰ ਵਿਧਾਇਕ ਚੁਣੇ ਗਏ ਸਨ। ਉਹ ਪਿਛਲੀ ਕਾਂਗਰਸ ਸਰਕਾਰ 'ਚ ਮੰਤਰੀ ਵੀ ਰਹੇ ਅਤੇ ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਦਾ ਪੁੱਤਰ ਵਰੁਣ ਚੌਧਰੀ ਅੰਬਾਲਾ ਤੋਂ ਕਾਂਗਰਸ ਸੰਸਦ ਮੈਂਬਰ ਹੈ, ਜਦੋਂ ਕਿ ਉਨ੍ਹਾਂ ਦੀ ਨੂੰਹ ਪੂਜਾ ਚੌਧਰੀ, ਮੁਲਾਣਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਹੈ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ, ਰਾਓ ਨਰਿੰਦਰ ਸਿੰਘ, ਰਣਦੀਪ ਸਿੰਘ ਸੁਰਜੇਵਾਲਾ ਅਤੇ ਸੰਜੇ ਦੱਤ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ।
📲Get App