🔥 TRENDING BSEB to Release 10th and 12th Exam Dat... Piramal Pharma Announces Major Block D... Sharad Pawar inspects agricultural pra... ਅਰਵਿੰਦ ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ रायबरेली में भूसा भरते समय युवक कुएं म... Balewadi Phata Metro Station in Pune O...
25 Nov 2026•
ગુજરાતી मराठी ਪੰਜਾਬੀ বাংলা
Politics

ਅਕਾਲੀ ਦਲ, AAP ਅਤੇ CPI ਦੇ ਕਈ ਦਿੱਗਜ ਆਗੂ ਕਾਂਗਰਸ 'ਚ ਸ਼ਾਮਲ

✍️ Reporter: Shamsher Singh 🗓 25 Nov 2026, 04:11 PM 👁 17
Share: 💬 WhatsApp 📘 Facebook 𝕏 Post

ਅਕਾਲੀ ਦਲ, AAP ਅਤੇ CPI ਦੇ ਕਈ ਦਿੱਗਜ ਆਗੂ ਕਾਂਗਰਸ 'ਚ ਸ਼ਾਮਲ

ਅਕਾਲੀ ਦਲ, AAP ਅਤੇ CPI ਦੇ ਕਈ ਦਿੱਗਜ ਆਗੂ ਕਾਂਗਰਸ 'ਚ ਸ਼ਾਮਲ
‎
‎
‎
‎Ssm,ਚੰਡੀਗੜ੍ਹ 25 ਨਵੰਬਰ 2026- ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਪ੍ਰਮੁੱਖ ਆਗੂਆਂ ਅਤੇ ਪੁਰਾਣੇ ਟਕਸਾਲੀ ਵਰਕਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਇਨ੍ਹਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਹਾਲਾਤ ਤੋਂ ਅੱਕ ਚੁੱਕੇ ਹਨ ਅਤੇ ਮੁੜ ਤੋਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ।
‎ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੇਠਲੇ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੇਗੀ। ਅੱਜ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਸਭ ਤੋਂ ਅਹਿਮ ਨਾਂ ਪਰਮਜੀਤ ਸਿੰਘ ਦਾ ਹੈ, ਜੋ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਹਨ। ਅਕਾਲੀ ਦਲ ਨੂੰ ਛੱਡ ਕੇ ਪਰਮਜੀਤ ਸਿੰਘ ਦਾ ਕਾਂਗਰਸ ਵਿੱਚ ਆਉਣਾ ਵਿਰੋਧੀ ਧਿਰ ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਾਰਟੀ ਨੂੰ ਛੱਡ ਕੇ ਗਏ ਕਈ ਪੁਰਾਣੇ ਆਗੂਆਂ ਦੀ 'ਘਰ ਵਾਪਸੀ' ਵੀ ਹੋਈ ਹੈ। ਇਸੇ ਕੜੀ ਤਹਿਤ ਬੀਬੀ ਰੂਪ ਕੌਰ ਬਾਗੜੀਆਂ, ਜੋ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ, ਅੱਜ ਮੁੜ ਤੋਂ ਆਪਣੇ ਪੁਰਾਣੇ ਪਰਿਵਾਰ ਵਿੱਚ ਸ਼ਾਮਲ ਹੋ ਗਏ ਹਨ।
‎
‎ਮਾਲਵਾ ਅਤੇ ਦੁਆਬਾ ਖੇਤਰ ਵਿੱਚ ਵੀ ਕਾਂਗਰਸ ਨੇ ਆਪਣੀ ਪਕੜ ਮਜ਼ਬੂਤ ਕੀਤੀ ਹੈ। ਫਰੀਦਕੋਟ ਇਲਾਕੇ ਨਾਲ ਸਬੰਧਤ ਆਗੂ ਪਵਨਪ੍ਰੀਤ ਸਿੰਘ ਨੇ ਸੀ.ਪੀ.ਆਈ. (CPI) ਨੂੰ ਅਲਵਿਦਾ ਆਖਦਿਆਂ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਦੁਆਬੇ ਦੇ ਹੁਸ਼ਿਆਰਪੁਰ ਹਲਕੇ ਤੋਂ ਕੈਪਟਨ ਆਰ.ਐੱਸ. ਪਠਾਨੀਆ ਨੇ ਵੀ ਮੁੜ ਕਾਂਗਰਸ ਦਾ ਹੱਥ ਫੜ ਲਿਆ ਹੈ, ਜਿਸ ਨਾਲ ਇਲਾਕੇ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
📲Get App