🔥 TRENDING దీనమణి విజయానికి కూటమి శ్రేణుల బలప్రదర... શિહોરી-દિયોદર રોડ પર અલ્ટો-એક્ટિવા ટક્... గాలికొండ అభివృద్ధికి నాగమ్మకు అవకాశం ఇ... औरंगाबाद पुलिस ने रोको टोको अभियानके त... Kerala Court Grants Bail to Sri Lankan... Kerala HC: Police cannot deny convict...
24 Nov 2026•
ગુજરાતી मराठी ਪੰਜਾਬੀ বাংলা
Politics

BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ।

✍️ Reporter: Shamsher Singh 🗓 24 Nov 2026, 09:42 PM 👁 14
Share: 💬 WhatsApp 📘 Facebook 𝕏 Post

BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ।

BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ।
‎24 nov,2026,ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਗਠਜੋੜ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
‎ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਪਹਿਲਾਂ ਵੀ ਮੌਜੂਦ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਨਾਲ ਸਬੰਧਤ ਤਿੰਨ ਕਾਨੂੰਨ ਲਿਆਂਦੇ ਗਏ ਸਨ ਤਾਂ ਦੋਵੇਂ ਪਾਰਟੀਆਂ ਇਕੱਠੀਆਂ ਸਨ ਪਰ ਇਨ੍ਹਾਂ ਕਾਨੂੰਨਾਂ ਕਾਰਨ ਪੰਜਾਬ ਵਿੱਚ ਅਕਾਲੀ ਦਲ ਦਾ ਵਿਰੋਧ ਹੋਣ ਲੱਗਾ ਅਤੇ ਪਿੰਡਾਂ ਵਿੱਚ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ।
‎ਚੰਨੀ ਮੁਤਾਬਕ ਉਸ ਸਮੇਂ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਦੋਵੇਂ ਪਾਰਟੀਆਂ ਵੱਖ ਹੋ ਗਈਆਂ ਸਨ। ਹੁਣ ਜਦੋਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਦੋਵੇਂ ਮੁੜ ਇਕੱਠੀਆਂ ਹੋ ਗਈਆਂ ਹਨ।
‎ਜਦੋਂ ਚੰਨੀ ਨੂੰ ਪੁੱਛਿਆ ਗਿਆ ਕਿ ਇਸ ਗਠਜੋੜ ਦਾ ਪੰਜਾਬ ਦੀ ਸਿਆਸਤ 'ਤੇ ਕੀ ਅਸਰ ਪਵੇਗਾ ਤਾਂ ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਪੰਜਾਬ ਵਿੱਚ ਆ ਜਾਂਦੀ ਹੈ ਤਾਂ ਸਿੱਖ ਕੌਮ ਨੂੰ ਬਹੁਤ ਭਾਰੀ ਨੁਕਸਾਨ ਹੋਵੇਗਾ।
📲Get App