Sports
IND vs NZ ਦੂਜੇ ਟੈਸਟ ਤੋਂ ਪਹਿਲਾਂ ਟੀਮ ''ਚ ਬਦਲਾਅ, ਹੁਣ ਇਸ ਧਾਕੜ ਖਿਡਾਰੀ ਦੀ ਹੋ ਗਈ ਅਚਾਨਕ ਐਂਟਰੀ

Tuesday, Nov 24, 2026 ।
ਕ੍ਰਾਈਸਟਚਰਚ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 27 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਦੂਜੇ ਅਤੇ ਆਖਰੀ ਟੈਸਟ ਮੈਚ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਟੀਮ ਵਿੱਚ ਇੱਕ ਅਹਿਮ ਬਦਲਾਅ ਕੀਤਾ ਗਿਆ ਹੈ। ਟੀਮ ਦੇ ਤੇਜ਼ ਗੇਂਦਬਾਜ਼ ਬਲੇਅਰ ਟਿਕਨਰ ਹੈਮਸਟ੍ਰਿੰਗ ਦੀ ਸੱਟ ਕਾਰਨ ਦੂਜੇ ਟੈਸਟ ਮੈਚ ਤੋਂ ਬਾਹਰ ਹੋ ਗਏ ਹਨ। ਨਿਊਜ਼ੀਲੈਂਡ ਕ੍ਰਿਕਟ ਨੇ ਉਨ੍ਹਾਂ ਦੀ ਜਗ੍ਹਾ ਤੇਜ਼ ਗੇਂਦਬਾਜ਼ ਮੈਟ ਫਿਸ਼ਰ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ। ਮੈਟ ਫਿਸ਼ਰ ਨੇ ਹਾਲ ਹੀ ਵਿੱਚ ਭਾਰਤ ਵਿਰੁੱਧ ਖੇਡੀ ਗਈ ਵਨਡੇ ਲੜੀ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ 6 ਵਿਕਟਾਂ ਹਾਸਲ ਕੀਤੀਆਂ ਸਨ।
ਦੋਹਾਂ ਟੀਮਾਂ ਵਿਚਾਲੇ ਪਹਿਲਾ ਟੈਸਟ ਮੈਚ ਡਰਾਅ 'ਤੇ ਸਮਾਪਤ ਹੋਇਆ ਸੀ। ਇਸ ਡਰਾਅ ਤੋਂ ਬਾਅਦ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਦੀ ਅੰਕ ਸੂਚੀ ਵਿੱਚ ਨਿਊਜ਼ੀਲੈਂਡ ਦੀ ਟੀਮ ਤੀਜੇ ਅਤੇ ਭਾਰਤ ਚੌਥੇ ਸਥਾਨ 'ਤੇ ਹੈ। ਮਿਚੇਲ ਸੈਂਟਨਰ ਤੋਂ ਬਾਅਦ ਬਲੇਅਰ ਟਿਕਨਰ ਦਾ ਬਾਹਰ ਹੋਣਾ ਨਿਊਜ਼ੀਲੈਂਡ ਲਈ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਦੂਜਾ ਮੁਕਾਬਲਾ ਕ੍ਰਾਈਸਟਚਰਚ ਦੇ ਹੈਗਲੇ ਓਵਲ ਵਿਖੇ ਖੇਡਿਆ ਜਾਵੇਗਾ।