🔥 TRENDING UDF സർക്കാരിന്റെ പ്രവാസി വിരുദ്ധ നയങ്ങ... The Times of India Unveils Official Tr... Vulture Declared Nashik's Symbolic Bir... ED Seizes Assets Worth Rs 16.23 Crore... Maharashtra Governor pledges assistanc... Six killed in road accident returning...
19 Nov 2026•
ગુજરાતી मराठी ਪੰਜਾਬੀ বাংলা
Politics

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਜੇਲ੍ਹ ਤੋਂ ਕੀਤੀ ਸੀ ਵੀਡੀਓ ਕਾਲ

✍️ Reporter: Shamsher Singh 🗓 09 Nov 2026, 09:40 PM 👁 75
Share: 💬 WhatsApp 📘 Facebook 𝕏 Post

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਜੇਲ੍ਹ ਤੋਂ ਕੀਤੀ ਸੀ ਵੀਡੀਓ ਕਾਲ

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਜੇਲ੍ਹ ਤੋਂ ਕੀਤੀ ਸੀ ਵੀਡੀਓ ਕਾਲ
‎Monday, Nov 09, 2026 ।
‎ਤਰਨਤਾਰਨ (ssm) : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ 8 ਨਵੰਬਰ 2026 ਨੂੰ ਦੇਹਾਂਤ ਹੋ ਗਿਆ ਹੈ। ਮਾਤਾ ਚਰਨ ਕੌਰ 85 ਸਾਲਾਂ ਦੇ ਸਨ, ਜੋ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦਾ ਮ੍ਰਿਤਕ ਸਰੀਰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਹੈ।
‎ਮਿਲੀ ਜਾਣਕਾਰੀ ਮੁਤਾਬਤ ਅਦਾਲਤ ਦੇ ਹੁਕਮਾਂ ਅਨੁਸਾਰ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ 10 ਮਿੰਟ ਦੀ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ।
📲Get App