🔥 ट्रेंडिंग मुख्यमंत्री डॉ. मोहन यादव का रीवा हवाई... ગેનીબેન ઠાકોરના જન્મદિવસ પર કોંગ્રેસની... प्रधानमंत्री मोदी के राजापाकर कार्यक्र... સાવધાન રાજકોટ 🏛️ ગ્રામ વિકાસની દિશામાં વધુ એક સુવિધા... ਪੰਜਾਬ ਦੇ ਕੈਬਿਨੇਟ ਮੰਤਰੀ ਮਹਿੰਦਰ ਭਗਤ ਨੇ ਜ...
19 नव. 2026•
ગુજરાતી मराठी ਪੰਜਾਬੀ বাংলা
राजनीति

MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ।

✍️ रिपोर्टर: Shamsher Singh 🗓 19 नव. 2026, 01:41 PM 👁 30
शेयर करें: 💬 WhatsApp 📘 Facebook 𝕏 Post

MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ।

MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ।
19 nov2026,‎ਅੰਮ੍ਰਿਤਸਰ,ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਘੰਟੇ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਹੈ।
‎ਅਦਾਲਤੀ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਵਿੱਚ ਰਹਿਣ ਦੀ ਇਜਾਜ਼ਤ ਹੋਵੇਗੀ। ਉਹ ਇਸ ਪੂਰੇ ਸਮੇਂ ਦੌਰਾਨ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹਿਣਗੇ। ਉਨ੍ਹਾਂ ਨੂੰ ਡਿੱਬਰੂਗੜ੍ਹ ਤੋਂ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਦੀ ਜ਼ਿੰਮੇਵਾਰੀ ਵੀ ਪੁਲਿਸ ਦੀ ਹੋਵੇਗੀ।
‎
‎ਪੁਲਿਸ ਦੀ ਟੀਮ ਵਿੱਚ ਡੀਐੱਸਪੀ ਸਮੇਤ ਮੁਲਾਜ਼ਮ ਸ਼ਾਮਲ
‎ਰਿਪੋਰਟਾਂ ਮੁਤਾਬਕ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਵਿੱਚ ਡੀਐੱਸਪੀ ਦੀ ਅਗਵਾਈ ਹੇਠ ਪੰਜ ਤੋਂ ਛੇ ਪੁਲਿਸ ਮੁਲਾਜ਼ਮ ਸ਼ਾਮਲ ਹਨ। ਟੀਮ ਡਿੱਬਰੂਗੜ੍ਹ ਜੇਲ੍ਹ ਪਹੁੰਚ ਕੇ ਅੰਮ੍ਰਿਤਪਾਲ ਸਿੰਘ ਨੂੰ ਰਸਮੀ ਤੌਰ 'ਤੇ ਆਪਣੀ ਹਿਰਾਸਤ ਵਿੱਚ ਲਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਰਸਤੇ ਰਾਹੀਂ ਦਿੱਲੀ ਅਤੇ ਉੱਥੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ। ਅੰਮ੍ਰਿਤਸਰ ਤੋਂ ਸੜਕ ਰਸਤੇ ਉਨ੍ਹਾਂ ਨੂੰ ਜੱਲੂਪੁਰ ਖੇੜਾ ਪਿੰਡ ਪਹੁੰਚਾਇਆ ਜਾਵੇਗਾ।
‎ਸੁਰੱਖਿਆ ਦੇ ਸਖ਼ਤ ਪ੍ਰਬੰਧ
‎ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਲੈ ਕੇ ਜੱਲੂਪੁਰ ਖੇੜਾ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਪੁਲਿਸ ਵੱਲੋਂ ਪਿੰਡ ਵਿੱਚ ਵਾਧੂ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਘਰ ਤੋਂ ਇਲਾਵਾ ਕਿਸੇ ਹੋਰ ਥਾਂ ਨਹੀਂ ਜਾ ਸਕਣਗੇ। ਉਹ ਨਾ ਤਾਂ ਕਿਸੇ ਜਨਤਕ ਇਕੱਠ ਨੂੰ ਸੰਬੋਧਨ ਕਰ ਸਕਣਗੇ ਅਤੇ ਨਾ ਹੀ ਮੀਡੀਆ ਨਾਲ ਗੱਲਬਾਤ ਕਰ ਸਕਣਗੇ। ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨਾਲ ਮਿਲਣ ਜਾਂ ਸੰਪਰਕ ਕਰਨ ਦੀ ਵੀ ਇਜਾਜ਼ਤ ਨਹੀਂ ਹੋਵੇਗੀ।
‎
‎ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਉਨ੍ਹਾਂ ਦਾ ਅੰਤਿਮ ਸਸਕਾਰ ਅੰਮ੍ਰਿਤਪਾਲ ਸਿੰਘ ਦੀ ਮੌਜੂਦਗੀ ਵਿੱਚ ਕਰਨ ਲਈ ਮੁਲਤਵੀ ਰੱਖਿਆ ਗਿਆ ਸੀ। ਪਹਿਲਾਂ 14 ਨਵੰਬਰ ਨੂੰ ਵੀ ਉਨ੍ਹਾਂ ਦੀ ਕਸਟਡੀ ਪੈਰੋਲ ਮਨਜ਼ੂਰ ਹੋਈ ਸੀ, ਪਰ ਡਿੱਬਰੂਗੜ੍ਹ ਤੋਂ ਪੰਜਾਬ ਲਿਆਉਣ ਦੇ ਪ੍ਰਬੰਧ ਸਮੇਂ ਸਿਰ ਨਾ ਹੋ ਸਕਣ ਕਾਰਨ ਉਹ ਨਹੀਂ ਪਹੁੰਚ ਸਕੇ ਸਨ। ਅਦਾਲਤ ਨੇ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ ਅਤੇ 23 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
📲Get App