🔥 ट्रेंडिंग पश्चिम बंगाल की सीएम ममता बनर्जी ने अम... ଓଡ଼ିଶାର ଡିଜିପି ବିନୟତୋଷ ମିଶ୍ରଙ୍କ କାର୍ଯ୍... तेजस्वी यादव ने किया अपील, अकशयवत राय... ପୁରୀ ଶ୍ରୀମନ୍ଦିର ଯାତ୍ରୀଙ୍କ ପାଇଁ ପାଣିପାଗ... यू.एस. ने 26 वर्षों के बाद मीज़ल्स उन्... बिहार सरकार ने राष्ट्रीय व वैश्विक बाज...
20 नव. 2026•
ગુજરાતી मराठी ਪੰਜਾਬੀ বাংলা
धर्म

ਰੋਪੜ ਦੇ ਗਿਆਨੀ ਜੈਲ ਸਿੰਘ ਨਗਰ ਵਿੱਚ ਦੁਰਗਾ ਜਾਗਰਣ ਵਿੱਚ ਕਮਲ ਚੌਹਾਨ ਨੇ ਲਈ ਹਾਜ਼ਰੀ

✍️ रिपोर्टर: Sandeep Kumar Joshi 🗓 18 अक्टू. 2026, 06:36 PM 👁 82
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਵਿਧਾਨ ਸਭਾ ਹਲਕਾ ਰੂਪਨਗਰ ਦੇ ਸਮਾਜ ਸੇਵੀ ਕਮਲ ਚੌਹਾਨ ਨੇ ਰੋਪੜ ਵਿੱਚ ਆਯੋਜਿਤ ਦੁਰਗਾ ਮਾਤਾ ਦੇ ਜਾਗਰਣ ਵਿੱਚ ਸ਼ਿਰਕਤ ਕਰਕੇ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮਾਂ ਦੀ ਸੰਸਕ੍ਰਿਤੀਕ ਪਹਿਲੂ ਬਾਰੇ ਗੱਲਬਾਤ ਕੀਤੀ।

ਵਿਧਾਨ ਸਭਾ ਹਲਕਾ ਰੂਪਨਗਰ ਦੇ ਉੱਘੇ ਸਮਾਜ ਸੇਵੀ ਅਤੇ ਪ੍ਰਮੋਟਰ ਕਮਲ ਚੌਹਾਨ ਨੇ ਰੋਪੜ ਦੇ ਗਿਆਨੀ ਜੈਲ ਸਿੰਘ ਨਗਰ ਵਿਖੇ ਕਰਵਾਏ ਜਾ ਰਹੇ ਦੁਰਗਾ ਮਾਤਾ ਦੇ ਜਾਗਰਣ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਲਾਕੇ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੇ ਸਮਾਗਮ ਲੋਕਾਂ ਨੂੰ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਸਮਾਜ ਵਿੱਚ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ।

ਜਾਗਰਣ ਦੌਰਾਨ ਸ਼ਰਧਾਲੂਆਂ ਵੱਲੋਂ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਭਗਤੀਮਈ ਮਾਹੌਲ ਸਿਰਜਿਆ ਗਿਆ। ਇਸ ਮੌਕੇ ਓਂਕਾਰ ਚੌਹਾਨ, ਗੁਰਵੀਰ, ਸੁਲਿੰਦਰ ਕੁਮਾਰ ਅਤੇ ਜਾਗਰਣ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ। ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚਣ ’ਤੇ ਕਮਲ ਚੌਹਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
📲Get App