🔥 TRENDING Film Production Begins in Flatonia, Fa... Tongsum Tourism Festival Highlights Da... Sikkim Selects 23-Member Team for Nati... Sikkim Governor Reviews Development Pr... Bengal to Face Mizoram in 20 November... 17 Mizoram firms awarded green certifi...
20 Nov 2026•
ગુજરાતી मराठी ਪੰਜਾਬੀ বাংলা

ਸਿਰੀਏਵਾਲਾ ਵਿਖੇ ਨੌਜਵਾਨਾਂ ਨੂੰ ਜੈਵਿਕ ਖੇਤੀ ਬਾਰੇ ਪੰਜ ਰੋਜ਼ਾ ਸਿਖਲਾਈ ਦਿੱਤੀ

✍️ Reporter: Jiwan kumar 🗓 19 Oct 2026, 05:42 PM 👁 102
Watch on: ▶️ YouTube
Share: 💬 WhatsApp 📘 Facebook 𝕏 Post

ਮੇਰਾ ਯੁਵਾ ਭਾਰਤ ਬਠਿੰਡਾ ਵੱਲੋਂ ਪਿੰਡ ਸਿਰੀਏਵਾਲਾ ਦੀ ਗਿੱਲ ਨਰਸਰੀ ਵਿਖੇ ਨੌਜਵਾਨਾਂ ਲਈ ਜੈਵਿਕ ਖੇਤੀ ਬਾਰੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਨੌਜਵਾਨਾਂ ਨੂੰ ਕੁਦਰਤੀ ਖਾਦਾਂ ਦੀ ਵਰਤੋਂ, ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ।

ਮੇਰਾ ਯੁਵਾ ਭਾਰਤ ਬਠਿੰਡਾ ਵੱਲੋਂ 14 ਤੋਂ 18 ਅਕਤੂਬਰ ਤੱਕ ਕਰਵਾਇਆ ਗਿਆ ਪ੍ਰੋਗਰਾਮ

ਬਠਿੰਡਾ, 19 ਅਕਤੂਬਰ(ਜੀਵਨ ਬਾਂਸਲ): ਮੇਰਾ ਯੁਵਾ ਭਾਰਤ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪਿੰਡ ਸਿਰੀਏਵਾਲਾ ਸਥਿਤ ਗਿੱਲ ਨਰਸਰੀ ਵਿਖੇ ਨੌਜਵਾਨਾਂ ਲਈ ਜੈਵਿਕ ਖੇਤੀ ਵਿਸ਼ੇ ’ਤੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ 14 ਤੋਂ 18 ਅਕਤੂਬਰ ਤੱਕ ਚੱਲਿਆ।
ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਜੈਵਿਕ ਖੇਤੀ ਦੀ ਮਹੱਤਤਾ, ਟਿਕਾਊ ਖੇਤੀਬਾੜੀ ਤਰੀਕਿਆਂ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਜੈਵਿਕ ਖੇਤੀ ਦੀਆਂ ਵੱਖ-ਵੱਖ ਤਕਨੀਕਾਂ ਅਤੇ ਖੇਤੀ ਵਿੱਚ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ, ਕੁਦਰਤੀ ਖਾਦਾਂ ਦੀ ਵਰਤੋਂ, ਪੌਦਿਆਂ ਦੀ ਸਹੀ ਦੇਖਭਾਲ ਅਤੇ ਰਸਾਇਣਕ ਖਾਦਾਂ ਤੇ ਕੀਟਨਾਸ਼ਕਾਂ ਉੱਤੇ ਨਿਰਭਰਤਾ ਘਟਾਉਣ ਵਰਗੇ ਵਿਸ਼ਿਆਂ ’ਤੇ ਚਾਨਣਾ ਪਾਇਆ ਗਿਆ।
ਸਿਖਲਾਈ ਰਾਹੀਂ ਨੌਜਵਾਨਾਂ ਨੂੰ ਵਾਤਾਵਰਣ ਪੱਖੀ ਖੇਤੀਬਾੜੀ ਤਰੀਕੇ ਅਪਣਾਉਣ ਅਤੇ ਖੇਤੀਬਾੜੀ ਨੂੰ ਵਧੇਰੇ ਟਿਕਾਊ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
📲Get App