🔥 TRENDING ଢେଙ୍କାନାଳ ଜିଲ୍ଲାରେ ବାତ୍ୟା 'ଆକଭାନ' ନିମି... ସାଇକ୍ଲୋନ୍ ଆକ୍ବାନ୍: ଢେଙ୍କାନାଳ ପୌରପାଳିକା... US Companies Ramp Up Design and Resear... Ahmedabad Hosts Third All India Police... Karnataka vs Jharkhand: Match Preview... Delhi’s AQI Soars to 280 as Toxic Air...
20 Nov 2026•
ગુજરાતી मराठी ਪੰਜਾਬੀ বাংলা
Jobs & Career

ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਤਨਖਾਹ ਦੇ ਬਰਾਬਰ ਬੋਨਸ ਦੇਣ ਦੇ ਹੁਕਮ

✍️ Reporter: Shamsher Singh 🗓 21 Oct 2026, 07:15 PM 👁 98
Watch on: ▶️ YouTube
Share: 💬 WhatsApp 📘 Facebook 𝕏 Post

ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਤਨਖਾਹ ਦੇ ਬਰਾਬਰ ਬੋਨਸ ਦੇਣ ਦੇ ਹੁਕਮ

ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਤਨਖਾਹ ਦੇ ਬਰਾਬਰ ਬੋਨਸ ਦੇਣ ਦੇ ਹੁਕਮ
‎Wednesday, Oct 21, 2026 ।
‎ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਕਰਮਚਾਰੀਆਂ ਨੂੰ ਦੀਵਾਲੀ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਬੋਨਸ ਦੇਣ ਦਾ ਫੈਸਲਾ ਲਿਆ ਹੈ। ਵਿੱਤ ਵਿਭਾਗ ਨੇ ਸਾਲ 2025-26 ਲਈ ਯੋਗ ਕਰਮਚਾਰੀਆਂ ਨੂੰ 30 ਦਿਨਾਂ ਦੀ ਤਨਖਾਹ ਦੇ ਬਰਾਬਰ ਬੋਨਸ ਦੇਣ ਦੇ ਹੁਕਮ ਜਾਰੀ ਕੀਤੇ ਹਨ। ਵਿੱਤ ਵਿਭਾਗ ਦੀ ਲੇਖਾ ਸ਼ਾਖਾ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਅਧਿਕਾਰਤ ਪੱਤਰ ਵੀ ਜਾਰੀ ਕੀਤਾ ਹੈ। ਹੁਕਮਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਗਰੁੱਪ ਸੀ ਕਰਮਚਾਰੀ ਅਤੇ ਗਰੁੱਪ ਬੀ ਗੈਰ-ਗਜ਼ਟਿਡ ਕਰਮਚਾਰੀ ਬੋਨਸ ਦੇ ਯੋਗ ਹੋਣਗੇ।
‎ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਨਿਯਮਾਂ ਦੇ ਅਧੀਨ ਆਉਣ ਵਾਲੇ ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਯੂਟੀ ਦੇ ਯੋਗ ਕਰਮਚਾਰੀ ਵੀ ਲਾਭ ਪ੍ਰਾਪਤ ਕਰਨਗੇ। ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਬੋਨਸ ਮਿਲੇਗਾ। ਇਸ ਮੰਤਵ ਲਈ ਹਫ਼ਤੇ ਵਿਚ ਛੇ ਦਿਨ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਪਿਛਲੇ ਤਿੰਨ ਸਾਲਾਂ ਵਿਚ ਘੱਟੋ-ਘੱਟ 240 ਦਿਨ ਕੰਮ ਕੀਤਾ ਹੋਣਾ ਚਾਹੀਦਾ ਹੈ। ਹਫ਼ਤੇ ਵਿਚ ਪੰਜ ਦਿਨ ਕੰਮ ਕਰਨ ਵਾਲੇ ਦਫਤਰਾਂ ਵਿਚ ਇਹ ਹੱਦ 206 ਦਿਨ ਨਿਰਧਾਰਤ ਕੀਤਾ ਗਿਆ।
📲Get App