🔥 TRENDING Jharkhand Police Portal Crash Forces R... 92-Year-Old Woman Escapes Nursing Home... TPCC chief accuses BRS of betraying Te... Morning haze lingers in Hyderabad as r... New predatory aquatic insect species i... Cyclone Akvan Forces Cancellation of 4...
20 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਗਠਜੋੜ ਦੇ ਦਿੱਤੇ ਸੰਕੇਤ

✍️ Reporter: Shamsher Singh 🗓 22 Oct 2026, 03:11 PM 👁 361
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਗਠਜੋੜ ਦੇ ਦਿੱਤੇ ਸੰਕੇਤ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਗਠਜੋੜ ਦੇ ਦਿੱਤੇ ਸੰਕੇਤ
‎Thursday, Oct 22, 2026।
‎ਨਵੀਂ ਦਿੱਲੀ (ਏਜੰਸੀ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (AAP) ਸਮੇਤ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਅਤੇ ਪ੍ਰਦਰਸ਼ਨਾਂ ਨਾਲ ਕੁਝ ਹਾਸਲ ਨਹੀਂ ਹੋਵੇਗਾ ਅਤੇ ਪੰਜਾਬ 'ਚ ਅਗਲੀ ਸਰਕਾਰ ਰਾਸ਼ਟਰੀ ਲੋਕਤੰਤਰੀ ਗਠਜੋੜ (NDA) ਦੀ ਬਣੇਗੀ। ਉਨ੍ਹਾਂ ਦੇ ਇਸ ਬਿਆਨ ਨਾਲ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸ਼ਾਹ ਨੇ ਦਿੱਲੀ 'ਚ ਯਮੁਨਾ ਦੀ ਸਫਾਈ ਲਈ 8,941 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਯਮੁਨਾ ਦੀ ਸਫਾਈ ਤੋਂ ਬਾਅਦ 2029 'ਚ ਜਨਤਾ ਤੋਂ ਜਨਾਦੇਸ਼ ਮੰਗੇਗੀ।
‎
‎ਸ਼ਾਹ ਨੇ ਕਾਂਗਰਸ ਅਤੇ 'ਆਪ' 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਸੱਤਾਧਾਰੀ ਗਠਜੋੜ 'ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਨਾਲ ਛੇੜਛਾੜ ਅਤੇ ਵੋਟ ਚੋਰੀ ਦਾ ਦੋਸ਼ ਲਗਾਇਆ ਹੈ, ਫਿਰ ਵੀ ਉਹ ਕਈ ਰਾਜਾਂ 'ਚ ਦਹਾਕਿਆਂ ਤੋਂ ਸੱਤਾ ਤੋਂ ਬਾਹਰ ਹਨ। ਸ਼ਾਹ ਨੇ ਯਮੁਨਾ ਦੀ ਸਫ਼ਾਈ ਦੀਆਂ ਯੋਜਨਾਵਾਂ ਦਾ ਵੇਰਵਾ ਦਿੰਦੇ ਹੋਏ ਦਿੱਲੀ 'ਚ ਪਿਛਲੀਆਂ ਕਾਂਗਰਸ ਅਤੇ AAP ਸਰਕਾਰਾਂ 'ਤੇ ਸੀਵਰੇਜ ਦੇ ਪਾਣੀ ਨੂੰ ਨਦੀ 'ਚ ਵਹਿਣ ਦੇਣ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹੁਣ ਯਮੁਨਾ 'ਚ ਡਿੱਗਣ ਵਾਲੇ ਸੀਵਰੇਜ ਦੇ ਪਾਣੀ ਦੀ ਮਾਤਰਾ ਨੂੰ ਘਟਾਉਣ 'ਚ ਸਫਲ ਰਹੀ ਹੈ।
‎ਸ਼ਾਹ ਨੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ "ਬਹਾਨੇਬਾਜ਼ੀ ਦੀ ਰਾਜਨੀਤੀ" ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਨੂੰ ਨਹੀਂ ਬਚਾ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਐੱਨਡੀਏ ਸਰਕਾਰ ਚਾਹੁੰਦੇ ਹਨ। ਸ਼ਾਹ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ 'ਚ 'ਆਪ' ਦਾ ਸਫਾਇਆ ਹੋ ਜਾਵੇਗਾ। ਸ਼ਾਹ ਨੇ ਇਹ ਵੀ ਕਿਹਾ ਕਿ ਪੰਜਾਬ 'ਚ ਐੱਨਡੀਏ ਸਰਕਾਰ ਬਣਨ ਤੋਂ ਬਾਅਦ, ਸੂਬੇ 'ਚ ਨਸ਼ਾ ਤਸਕਰੀ ਦੀ ਮੌਜੂਦਾ ਸਮੱਸਿਆ ਖਤਮ ਹੋ ਜਾਵੇਗੀ।
📲Get App