🔥 ट्रेंडिंग झारखंड सरकार ने 44 भर्ती परीक्षाओं को... झारखंड में वेतन न मिलने के कारण एम्बुल... विरेंद्र सहवाग ने एमएस धोनी के रिटायरम... पाकिस्तानी आदमी ने ऑटो‑रिक्शा में महिल... मनोरमा न्यूज़ ने 19 नवंबर 2026 को 9:30... चंद्रपुर पुलिस ने 54 संगठित अपराधियों...
20 नव. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼

✍️ रिपोर्टर: Shamsher Singh 🗓 24 अक्टू. 2026, 09:27 PM 👁 83
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼

ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
‎Saturday, Oct 24, 2026।
‎ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਐੱਸ. ਐੱਸ. ਪੀ. ਮਾਨਸਾ ਦੇ ਕੰਮਕਾਜ 'ਤੇ ਸਵਾਲ ਚੁੱਕਦਿਆਂ ਤੁਰੰਤ ਟ੍ਰਾਂਸਫਰ ਦੀ ਮੰਗ ਕੀਤੀ ਹੈ। ਭੀਮ ਸਿੰਘ ਵੱਲੋਂ ਇਕ ਵੀਡੀਓ ਜਾਰੀ ਕਰਦਿਆਂ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਣ ਤੋਂ ਬਾਅਦ ਮਾਹੌਲ ਫਿਰ ਗਰਮਾ ਗਿਆ ਹੈ। ਪਰਿਵਾਰ ਵੱਲੋਂ ਲਗਾਤਾਰ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਐੱਸ. ਐੱਸ. ਪੀ. ਮਾਨਸਾ ਦੇ ਕੰਮਕਾਜ ਨੂੰ ਲੈ ਕੇ ਵੀ ਪਰਿਵਾਰ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਝੋਟਾ ਦੇ ਪਿਤਾ ਨੇ ਵੀਡੀਓ ਵਿਚ ਐਲਾਨ ਕੀਤਾ ਕਿ ਪਰਿਵਾਰ ਐੱਸਐੱਸਪੀ ਦੀ ਮੌਜੂਦਗੀ ਵਿਚ ਸੂਬਾ ਸਰਕਾਰ ਵੱਲੋਂ ਗੱਲਬਾਤ ਲਈ ਬਣਾਈ ਗਈ ਕਮੇਟੀ ਨਾਲ ਮੀਟਿੰਗਾਂ ਵਿਚ ਸ਼ਾਮਲ ਨਹੀਂ ਹੋਵੇਗਾ।
‎ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਦੀ ਕਮੇਟੀ ਨੇ ਉਨ੍ਹਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਤਾਂ ਉਹ ਜ਼ਰੂਰ ਗਏ ਹਨ ਪਰ ਪ੍ਰਸ਼ਾਸਨ ਨਾਲ ਮੀਟਿੰਗਾਂ ਦੌਰਾਨ ਪਰਿਵਾਰ ਨਾਲ ਅਪਮਾਨਜਨਕ ਵਿਵਹਾਰ ਕੀਤਾ ਜਾ ਰਹਾ ਸੀ। ਉਨ੍ਹਾਂ ਨੇ ਕੁਝ ਅਧਿਕਾਰੀਆਂ ਕੀਤੀ ਗਈ ਮੁਅੱਤਲੀ 'ਤੇ ਵੀ ਸਵਾਲ ਚੁੱਕੇ ਅਤੇ ਮੰਗ ਕੀਤੀ ਕਿ ਮੁਅੱਤਲੀ ਦੇ ਹੁਕਮਾਂ ਦੀਆਂ ਕਾਪੀਆਂ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਤੱਕ ਕੀਤੀ ਕਾਰਵਾਈ ਨਾਕਾਫੀ ਹੈ ਅਤੇ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਭੀਮ ਸਿੰਘ ਨੇ ਐੱਸਐੱਸਪੀ ਦੇ ਤਬਾਦਲੇ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਗੱਲਬਾਤ ਦੌਰਾਨ ਅਧਿਕਾਰੀ ਦੀ ਮੌਜੂਦਗੀ ਪਰਿਵਾਰ ਅਤੇ ਧਰਨਾਕਾਰੀਆਂ ਨੂੰ ਪ੍ਰਵਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਮੇਟੀ ਕੋਈ ਫੈਸਲਾ ਲੈਣ ਤੋਂ ਪਹਿਲਾਂ ਸੰਘਰਸ਼ ਦੇ ਹੋਰ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮਾਮਲੇ ਨੂੰ ਲੰਮਾ ਨਹੀਂ ਖਿੱਚਣਾ ਚਾਹੁੰਦੇ।
📲Get App