🔥 TRENDING Sarkari school hua chhori Swami Aseemanand’s radical service to... ଢେଙ୍କାନାଳ ଜିଲ୍ଲାରେ ବାତ୍ୟା 'ଆକଭାନ' ନିମି... ସାଇକ୍ଲୋନ୍ ଆକ୍ବାନ୍: ଢେଙ୍କାନାଳ ପୌରପାଳିକା... US Companies Ramp Up Design and Resear... Ahmedabad Hosts Third All India Police...
20 Nov 2026•
ગુજરાતી मराठी ਪੰਜਾਬੀ বাংলা
Politics

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਚਰਨਜੀਤ ਸਿੰਘ ਚੰਨੀ, ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ।

✍️ Reporter: Shamsher Singh 🗓 25 Oct 2026, 06:08 PM 👁 74
Share: 💬 WhatsApp 📘 Facebook 𝕏 Post

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਚਰਨਜੀਤ ਸਿੰਘ ਚੰਨੀ, ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ।

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਚਰਨਜੀਤ ਸਿੰਘ ਚੰਨੀ, ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ।
‎ਜਲੰਧਰ, 25 ਅਕਤੂਬਰ (need24.)| ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਕੱਢੀ ਗਈ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਜਯੰਤੀ ਦੀਆਂ ਵਧਾਈਆਂ ਦਿੱਤੀਆਂ।
‎ਇਸ ਮੌਕੇ ਚੰਨੀ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਸਰਕਾਰ ਲੋਕਾਂ ਦੀ ਸੁਰੱਖਿਆ ਤੇ ਇਨਸਾਫ਼ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਲੋਕਾਂ ਨਾਲ ਧੱਕੇਸ਼ਾਹੀ ਅਤੇ ਬੇਇਨਸਾਫ਼ੀ ਕਰਨ ਦੇ ਦੋਸ਼ ਵੀ ਲਾਏ।
‎
‎ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜਯੰਤੀ ਦਿਹਾੜਾ ਬੇਹੱਦ ਪਵਿੱਤਰ ਹੈ ਅਤੇ ਇਸ ਮੌਕੇ ਦੇਸ਼-ਵਿਦੇਸ਼ ਵਿੱਚ ਸੰਗਤਾਂ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਗੁਣਗਾਨ ਕਰ ਰਹੀਆਂ ਹਨ। ਉਨ੍ਹਾਂ ਜਲੰਧਰ ਸਮੇਤ ਪੰਜਾਬ ਦੇ ਸਮੂਹ ਲੋਕਾਂ ਨੂੰ ਇਸ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।
📲Get App