🔥 TRENDING गोपालगंज पहुंचे राजद सुप्रीमो लालू प्र... ବାତ୍ୟା ଆଲର୍ଟ ମଧ୍ୟରେ ରେଳ ଚଳାଚଳ ଦେରୀ: ଭୁ... ଭୁବନେଶ୍ୱରରେ 9 ଲକ୍ଷ ଟଙ୍କା ସାଇବର ଠକେଇ ମା... ଓଡ଼ିଶା ଶାସନ ଭବନରେ ଅପରାହ୍ନ ୪ଟା ଯାଏଁ ହୋହ... ଓଡ଼ିଶା ଶାସନ ର ତ୍ରିତୀୟ ବାତ୍ୟା ମୁକାବିଲା... 19 नवंबर के लिए कई देशों में छुट्टी की...
20 Nov 2026•
ગુજરાતી मराठी ਪੰਜਾਬੀ বাংলা
Religion

ਕੋਟਲਾ ਨਿਹੰਗ ਵਿੱਚ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਧਾਰਮਿਕ ਸਮਾਗਮ

✍️ Reporter: Sandeep Kumar Joshi 🗓 28 Oct 2026, 08:22 PM 👁 84
Share: 💬 WhatsApp 📘 Facebook 𝕏 Post

ਪਿੰਡ ਕੋਟਲਾ ਨਿਹੰਗ ਵਿੱਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ।

ਪਿੰਡ ਕੋਟਲਾ ਨਿਹੰਗ ਵਿੱਚ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਵਿੱਚ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸ੍ਰੀ ਰਾਮਾਇਣ ਜੀ ਦੇ ਪਾਠ ਕਰਵਾਏ ਗਏ ਅਤੇ ਭੋਗ ਪਾਏ ਗਏ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਮਹਾਂਰਿਸ਼ੀ ਵਾਲਮੀਕਿ ਜੀ ਪ੍ਰਤੀ ਆਪਣੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ ਨਰਿੰਦਰ ਸਿੰਘ ਸੋਨੂੰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਨਰਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਮਹਾਂਰਿਸ਼ੀ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਨੇਕੀ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰਾ, ਪ੍ਰੇਮ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਨਰਿੰਦਰ ਸਿੰਘ ਸੋਨੂੰ ਨੇ ਸਮਾਗਮ ਦਾ ਸੁਚੱਜਾ ਪ੍ਰਬੰਧ ਕਰਨ ਲਈ ਪ੍ਰਬੰਧਕਾਂ ਦੀ ਸ਼ਲਾਘਾ ਵੀ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਸਮਾਗਮ ਵਿੱਚ ਭਾਗ ਲਿਆ। ਇਸ ਮੌਕੇ ਧਰਮਪਾਲ ਸਿੰਘ, ਦਵਿੰਦਰ ਸਿੰਘ ਮਨੀ, ਜਸਵੀਰ ਸਿੰਘ, ਸਰਬਜੀਤ ਸਿੰਘ ਅਤੇ ਕਾਲਾ ਸਿੰਘ ਸਮੇਤ ਹੋਰ ਬਹੁਤ ਸਾਰੇ ਵਿਅਕਤੀ ਹਾਜ਼ਰ ਸਨ।
📲Get App