🔥 ट्रेंडिंग ସିକ୍ଲୋନ୍‌ ଅକ୍ୱାନ୍‌ ପାଇଁ ଓଡିଶା ମୁଖ୍ୟମନ୍... कर्नाटक ने भारत के जेम्स एंड ज्वेलरी स... कर्नाटक ने 2027 की पहली पीयूसी परीक्षा... सिद्दारामैया ने सोनिया गांधी की पुस्तक... राजस्थान क्रिकेट एसोसिएशन चुनाव के परि... राजस्थान की तैराक दाक्षिणा जोशी ने खेल...
20 नव. 2026•
ગુજરાતી मराठी ਪੰਜਾਬੀ বাংলা
अपराध

ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ! ਮਾਨਸਾ ਦੇ ਵੱਡੇ ਅਫ਼ਸਰਾਂ ਦਾ ਤਬਾਦਲਾ

✍️ रिपोर्टर: Shamsher Singh 🗓 30 अक्टू. 2026, 08:10 AM 👁 76
शेयर करें: 💬 WhatsApp 📘 Facebook 𝕏 Post

ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ! ਮਾਨਸਾ ਦੇ ਵੱਡੇ ਅਫ਼ਸਰਾਂ ਦਾ ਤਬਾਦਲਾ

ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ! ਮਾਨਸਾ ਦੇ ਵੱਡੇ ਅਫ਼ਸਰਾਂ ਦਾ ਤਬਾਦਲਾ
‎Thursday, Oct 29, 2026 ।
‎ਮਾਨਸਾ (ਵੈੱਬ ਡੈਸਕ): ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿਚਾਲੇ ਪੁਲਸ ਵਿਭਾਗ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਮਾਨਸਾ ਜ਼ਿਲ੍ਹੇ ਦੀਆਂ ਤਿੰਨੇ ਸਬ-ਡਵੀਜ਼ਨਾਂ ਦੇ ਡੀ. ਐੱਸ. ਪੀ. ਬਦਲ ਦਿੱਤੇ ਗਏ ਹਨ।
‎ਦੱਸ ਦਈਏ ਕਿ ਮਾਨਸਾ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦਾ ਵਾਧੂ ਚਾਰਜ ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਗਿੱਲ ਨੂੰ ਦਿੱਤਾ ਗਿਆ ਸੀ। ਹੁਣ ਗੁਰਪ੍ਰਤਾਪ ਸਿੰਘ ਨੂੰ ਮਾਨਸਾ ਦਾ ਡੀ.ਐੱਸ.ਪੀ. ਲਗਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਬਠਿੰਡਾ ਦਿਹਾਤੀ ਦੇ ਡੀ.ਐੱਸ.ਪੀ. ਹਰਵਿੰਦਰ ਸਿੰਘ ਸਰਾਂ ਨੂੰ ਡੀ.ਐੱਸ.ਪੀ. ਸਰਦੂਲਗੜ੍ਹ ਅਤੇ ਬਠਿੰਡਾ ਦੀ ਸਪੈਸ਼ਲ ਬਰਾਂਚ ਦੇ ਡੀ.ਐੱਸ.ਪੀ. ਸਰਬਜੀਤ ਸਿੰਘ ਬਰਾੜ ਨੂੰ ਡੀ.ਐੱਸ.ਪੀ. ਬੁਢਲਾਡਾ ਨਿਯੁਕਤ ਕੀਤਾ ਗਿਆ ਹੈ। ਬੁਢਲਾਡਾ ਦੇ ਡੀ.ਐੱਸ.ਪੀ. ਸਿਕੰਦਰ ਸਿੰਘ ਦਾ ਤਬਾਦਲਾ ਸੰਗਰੂਰ ਦੀ ਲੱਡਾ ਕੋਠੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਐੱਸ.ਪੀ ਪੱਧਰ ਦੇ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ’ਤੇ ਮਾਨਸਾ ਵਿਚ ਤਾਇਨਾਤ ਕੀਤਾ ਗਿਆ ਹੈ।
📲Get App