🔥 TRENDING ଭୁବନେଶ୍ୱରରେ ଆଗାମୀ ୩ ଘଣ୍ଟାରେ ବର୍ଷା ଏବଂ... West Bengal Board Announces HS 3rd Sem... পিয়ালি রাশ ও গ্রামীন মেলা প্রশাসনিক স... Severe Cyclonic Storm Akvan Nears Indi... Tejashwi Yadav Slams Bihar Government... Bihar Law Department Opens 2026 Recrui...
20 Nov 2026•
ગુજરાતી मराठी ਪੰਜਾਬੀ বাংলা
Religion

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ

✍️ Reporter: Shamsher Singh 🗓 30 Oct 2026, 08:16 PM 👁 81
Share: 💬 WhatsApp 📘 Facebook 𝕏 Post

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ
‎Friday, Oct 30, 2026।
‎ਨਿਹਾਲ ਸਿੰਘ ਵਾਲਾ (nee24) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਪੰਥ ਦੀ ਸਤਿਕਾਰਤ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਅਤੇ ਸਿੱਖ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਜ਼ਿਕਰਯੋਗ ਹੈ ਕਿ ਜਥੇਦਾਰ ਬਲਦੇਵ ਸਿੰਘ ਚੁੰਘਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਆਪਣਾ ਜੀਵਨ ਪੰਥਕ ਸੇਵਾਵਾਂ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਕੀਤਾ। ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਵੀ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਆਪਣੀ ਜ਼ਿੰਮੇਵਾਰੀ ਸਫ਼ਲਤਾਪੂਰਵਕ ਨਿਭਾਅ ਚੁੱਕੇ ਸਨ।
‎ਜਥੇਦਾਰ ਬਲਦੇਵ ਸਿੰਘ ਚੁੰਘਾ ਦੀ ਸ਼ਖ਼ਸੀਅਤ ਦਾ ਵਿਸ਼ੇਸ਼ ਗੁਣ ਉਨ੍ਹਾਂ ਦੀ ਬੇਬਾਕੀ ਅਤੇ ਸਪੱਸ਼ਟਵਾਦੀ ਸੁਭਾਅ ਸੀ। ਉਹ ਹਰ ਮਸਲੇ ’ਤੇ ਨਿਡਰਤਾ ਨਾਲ ਆਪਣੀ ਗੱਲ ਰੱਖਣ ਦੀ ਜੁਰਅਤ ਰੱਖਦੇ ਸਨ। ਸਿੱਖ ਹਲਕਿਆਂ ਵਿੱਚ ਉਨ੍ਹਾਂ ਦਾ ਨਾਮ ਬੜੇ ਸਤਿਕਾਰ ਨਾਲ ਲਿਆ ਜਾਂਦਾ ਸੀ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰਕ ਮੈਂਬਰਾਂ, ਸਨੇਹੀਆਂ, ਸਾਥੀਆਂ ਅਤੇ ਸਿੱਖ ਸੰਗਤਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ, ਇਸ ਸਬੰਧੀ ਜਾਣਕਾਰੀ ਪਰਿਵਾਰ ਵੱਲੋਂ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।
📲Get App