🔥 TRENDING Rajasthan United eye back-to-back wins... Hisar-Jodhpur Express Resumes Operatio... Drone discovered in residential area n... କାମାକ୍ଷାନଗର ଚିକିତ୍ସାଳୟରେ ଡାକ୍ତରଙ୍କ ମଦ... Rajasthan Power Corp to Conduct JE Rec... How to Check Rajasthan 2026 Panchayat...
19 Nov 2026•
ગુજરાતી मराठी ਪੰਜਾਬੀ বাংলা
Defence

ਪੰਜਾਬ ''ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ

✍️ Reporter: Shamsher Singh 🗓 12 Nov 2026, 08:40 PM 👁 70
Share: 💬 WhatsApp 📘 Facebook 𝕏 Post

ਪੰਜਾਬ ''ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ''ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
‎Thursday, Nov 12, 2026।
‎ਜਲੰਧਰ (SSM)–ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਭਾਵੇਂ ਹੀ ਅਜੇ 2-3 ਮਹੀਨਿਆਂ ਦਾ ਸਮਾਂ ਬਾਕੀ ਹੈ ਪਰ ਚੋਣ ਕਮਿਸ਼ਨ ਨੇ ਇਥੇ ਹੁਣੇ ਤੋਂ ਚੋਣਾਂ ਦੀਆਂ ਤਿਆਰੀਆਂ ਦੇ ਸੰਕੇਤ ਦੇਣੇ ਸ਼ੁਰੂ ਕਰ ਦਿੱਤੇ ਹਨ। ਉਥੇ ਹੀ ਪੰਜਾਬ ਸਰਕਾਰ ਨੇ ਵੀ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ ਦੇ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਵਿਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਬਾਦਲਾ ਹੁਕਮਾਂ ਤਹਿਤ ਜਲੰਧਰ ਨਗਰ ਨਿਗਮ ਦੇ ਲਗਭਗ ਸਾਰੇ ਵੱਡੇ ਅਧਿਕਾਰੀਆ ਨੂੰ ਦੂਜੇ ਸ਼ਹਿਰਾਂ ਵਿਚ ਭੇਜ ਦਿੱਤਾ ਗਿਆ ਹੈ। ਇਨ੍ਹਾਂ ਵਿਚ ਦੋਵੇਂ ਅਸਿਸਟੈਂਟ ਕਮਿਸ਼ਨਰ ਰਾਜੇਸ਼ ਖੋਖਰ ਅਤੇ ਵਿਕ੍ਰਾਂਤ ਵਰਮਾ ਸ਼ਾਮਲ ਹਨ। ਇਸ ਤੋਂ ਇਲਾਵਾ ਐੱਸ. ਟੀ. ਪੀ. ਮੇਹਰਬਾਨ ਸਿੰਘ ਦਾ ਵੀ ਜਲੰਧਰ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸਥਾਨ ’ਤੇ ਲਖਬੀਰ ਸਿੰਘ ਨੂੰ ਜਲੰਧਰ ਦਾ ਚਾਰਜ ਦਿੱਤਾ ਗਿਆ ਹੈ।
‎ਜਲੰਧਰ ਨਿਗਮ ਦੇ ਤਿੰਨੋਂ ਐੱਸ. ਈ. ਰਜਨੀਸ਼ ਡੋਗਰਾ, ਰਾਹੁਲ ਧਵਨ ਅਤੇ ਜਸਪਾਲ ਸਿੰਘ ਨੂੰ ਵੀ ਦੂਜੇ ਸ਼ਹਿਰਾਂ ਵਿਚ ਬਦਲ ਦਿੱਤਾ ਗਿਆ ਹੈ। ਇਸੇ ਤਰ੍ਹਾਂ ਤਿੰਨੋਂ ਐਕਸੀਅਨ ਸੁਖਵਿੰਦਰ ਸਿੰਘ, ਰਾਮਪਾਲ ਅਤੇ ਰਣਬੀਰ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਸਾਰੇ ਅਧਿਕਾਰੀ ਪਿਛਲੇ ਲੰਮੇ ਸਮੇਂ ਤੋਂ ਜਲੰਧਰ ਨਿਗਮ ਵਿਚ ਹੀ ਤਾਇਨਾਤ ਸਨ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਇਥੋਂ ਦੀ ਕਾਰਜਪ੍ਰਣਾਲੀ ਨੂੰ ਚੰਗੀ ਤਰ੍ਹਾਂ ਸਮਝਦੇ ਸਨ। ਵੱਖ-ਵੱਖ ਸਿਆਸੀ ਆਗੂਆਂ, ਮੇਅਰ ਅਤੇ ਨਿਗਮ ਕਮਿਸ਼ਨਰ ਨਾਲ ਵੀ ਇਨ੍ਹਾਂ ਅਧਿਕਾਰੀਆਂ ਦੀ ਚੰਗੀ ਟਿਊਨਿੰਗ ਬਣ ਚੁੱਕੀ ਸੀ, ਜਿਸ ਕਾਰਨ ਨਿਗਮ ਦਾ ਕੰਮਕਾਜ ਕਾਫੀ ਹੱਦ ਤਕ ਸੁਚਾਰੂ ਰੂਪ ਵਿਚ ਚੱਲ ਰਿਹਾ ਸੀ। ਹੁਣ ਅਚਾਨਕ ਇੰਨੇ ਵੱਡੇ ਪੱਧਰ ’ਤੇ ਅਧਿਕਾਰੀਆਂ ਦੇ ਤਬਾਦਲੇ ਹੋਣ ਨਾਲ ਨਿਗਮ ਦੇ ਕੰਮਕਾਜ ’ਤੇ ਅਸਰ ਪੈਣ ਦਾ ਖਦਸ਼ਾ ਹੈ।
‎ਮੰਨਿਆ ਜਾ ਰਿਹਾ ਹੈ ਕਿ ਨਵੇਂ ਅਧਿਕਾਰੀਆਂ ਨੂੰ ਸ਼ਹਿਰ ਅਤੇ ਨਿਗਮ ਦੇ ਕੰਮਕਾਜ ਨੂੰ ਸਮਝਣ ਵਿਚ ਕੁਝ ਸਮਾਂ ਲੱਗੇਗਾ, ਜਿਸ ਕਾਰਨ ਆਉਣ ਵਾਲੇ ਕੁਝ ਹਫ਼ਤਿਆਂ ਜਾਂ ਮਹੀਨਿਆਂ ਤਕ ਕਈ ਵਿਕਾਸ ਕੰਮ ਅਤੇ ਪ੍ਰਾਜੈਕਟ ਪ੍ਰਭਾਵਿਤ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਇਹ ਤਬਾਦਲੇ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਗਏ ਹਨ। ਅਜਿਹੇ ਵਿਚ ਇਨ੍ਹਾਂ ਅਧਿਕਾਰੀਆਂ ਦੀ ਜਲੰਧਰ ਵਿਚ ਵਾਪਸੀ ਅਗਲੇ ਸਾਲ ਅਪ੍ਰੈਲ ਮਹੀਨੇ ਤੋਂ ਪਹਿਲਾਂ ਸੰਭਵ ਨਜ਼ਰ ਨਹੀਂ ਆ ਰਹੀ।
📲Get App