🔥 ट्रेंडिंग नितेश तिवारी की 'रामायण' ने 15 दिनों म... हरियाणा ने चौथे विस्तार के बाद अंतिम S... एसएआई से फरार हुए हरियाणा एथलीट का पता... सीबीआई ने हरियाणा जीएसटी अधिकारी को 10... प्रो हॉकी लीग 2026 आज शुरू, 10 टीमों क... पंजाब नेशनल बैंक के शेयरों ने नई 52‑सप...
20 नव. 2026•
ગુજરાતી मराठी ਪੰਜਾਬੀ বাংলা

ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਕੋਟਪਾ ਐਕਟ ਬਾਰੇ ਕੀਤਾ ਜਾਗਰੂਕ

✍️ रिपोर्टर: Jiwan kumar 🗓 12 नव. 2026, 05:51 PM 👁 73
शेयर करें: 💬 WhatsApp 📘 Facebook 𝕏 Post

ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਨੂੰ ਕੋਟਪਾ ਐਕਟ ਦੀ ਪਾਲਣਾ ਕਰਨ ਅਤੇ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਨਾ ਵੇਚਣ ਲਈ ਜਾਗਰੂਕ ਕੀਤਾ ਗਿਆ।

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣ ’ਤੇ ਪਾਬੰਦੀ : ਸਿਵਲ ਸਰਜਨ ਡਾ. ਤਪਿੰਦਰਜੋਤ

ਬਠਿੰਡਾ, 12 ਨਵੰਬਰ (ਜੀਵਨ ਬਾਂਸਲ): ਸਿਹਤ ਵਿਭਾਗ ਬਠਿੰਡਾ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ ਅਤੇ ਰੇਹੜੀਆਂ ’ਤੇ ਕੋਟਪਾ ਐਕਟ ਸਬੰਧੀ ਜਾਗਰੂਕਤਾ ਗਤੀਵਿਧੀ ਚਲਾਈ ਗਈ। ਇਸ ਦੌਰਾਨ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਨਾ ਵੇਚਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਜਾਗਰੂਕਤਾ ਪੋਸਟਰ ਵੀ ਲਗਵਾਏ ਗਏ। ਟੀਮ ਵੱਲੋਂ ਦੁਕਾਨਾਂ ਅਤੇ ਰੇਹੜੀਆਂ ਦੀ ਜਾਂਚ ਵੀ ਕੀਤੀ ਗਈ।
ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਤੰਬਾਕੂ ਕੰਟਰੋਲ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਗਈ।
ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਸਿਹਤ ਲਈ ਬੇਹੱਦ ਹਾਨੀਕਾਰਕ ਹੈ। ਇਸ ਨਾਲ ਮੂੰਹ, ਗਲੇ ਅਤੇ ਫੇਫੜਿਆਂ ਦੇ ਕੈਂਸਰ ਸਮੇਤ ਕਈ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ। ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।
ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਕੋਟਪਾ ਐਕਟ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਵੀ ਕਾਨੂੰਨ ਅਨੁਸਾਰ ਮਨਾਹੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਅਤੇ ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਦੁਕਾਨਾਂ ਅਤੇ ਰੇਹੜੀਆਂ ’ਤੇ ਲਗਾਏ ਗਏ ਪੋਸਟਰਾਂ ਦਾ ਉਦੇਸ਼ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੀ ਵਿਕਰੀ ਸਬੰਧੀ ਕਾਨੂੰਨੀ ਪਾਬੰਦੀਆਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਤੰਬਾਕੂ ਦੀ ਪਹੁੰਚ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ’ਤੇ ਜਾਗਰੂਕਤਾ ਪੋਸਟਰ ਲਗਾਉਣ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਨਾ ਵੇਚਣ। ਨਾਲ ਹੀ ਆਮ ਲੋਕਾਂ ਨੂੰ ਵੀ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
📲Get App