🔥 ट्रेंडिंग दिल्ली के लाजपत नगर में इमारत में लगी... ऐश्वर्या राय ने कैने 2026 के गाउन से क... एयर इंडिया के Vista प्लेटफ़ॉर्म को मिल... MAMA Awards 2026: भारत में कब और कहाँ... पांच किशोरों पर ऑस्ट्रेलियाई ड्राइव‑बी... सक्रिय अभिलेखीयकर्मी पुनर्जीवित कर रहे...
20 नव. 2026•
ગુજરાતી मराठी ਪੰਜਾਬੀ বাংলা

ਡੇਅਰੀ ਧੰਦੇ ਨੂੰ ਕਿੱਤੇ ਵਜੋਂ ਅਪਣਾਉਣ ਦੀ ਲੋੜ ਡਿਪਟੀ ਡਾਇਰੈਕਟਰ ਡੇਅਰੀ

✍️ रिपोर्टर: Parkash singh 🗓 12 नव. 2026, 10:02 AM 👁 83
यहाँ देखें: ▶️ YouTube
शेयर करें: 💬 WhatsApp 📘 Facebook 𝕏 Post
ਡੇਅਰੀ ਧੰਦੇ ਨੂੰ ਮੁੱਖ ਕਿੱਤੇ ਵਜੋਂ ਅਪਣਾਉਣ ਦੀ ਲੋੜ - ਡਿਪਟੀ ਡਾਇਰੈਕਟਰ ਡੇਅਰੀ

ਤਰਨ ਤਾਰਨ, 11 ਨਵੰਬਰ :
ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਦੇ ਕਿੱਤੇ ਨਾਲ ਜੋੜਨ ਅਤੇ ਇਸ ਕਿੱਤੇ ਨੂੰ ਵਧੇਰੇ ਲਾਹੇਵੰਦ ਬਣਾਉਣ ਲਈ ਸਮੇਂ-ਸਮੇਂ 'ਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ, ਸਕੀਮਾਂ ਅਤੇ ਸਬਸਿਡੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਡੇਅਰੀ ਫਾਰਮਿੰਗ ਸਬੰਧੀ ਨਵੀਆਂ ਅਤੇ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਵੀ ਕਿਸਾਨਾਂ ਤੱਕ ਪਹੁੰਚਾਈ ਜਾਂਦੀ ਹੈ, ਤਾਂ ਜੋ ਕਿਸਾਨ ਇਨ੍ਹਾਂ ਤਕਨੀਕਾਂ ਨੂੰ ਅਪਣਾ ਕੇ ਆਪਣੇ ਡੇਅਰੀ ਫਾਰਮਾਂ ਨੂੰ ਹੋਰ ਉੱਨਤ ਅਤੇ ਲਾਹੇਵੰਦ ਬਣਾ ਸਕਣ।

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਡੇਅਰੀ ਸਿਖਲਾਈ ਤੇ ਵਿਸਤਾਰ ਕੇਂਦਰ ਵਿਖੇ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ ਹੈ।

ਇਸ ਚਾਰ ਹਫ਼ਤਿਆਂ ਦੇ ਡੇਅਰੀ ਉਦਮ ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਪਸ਼ੂਆਂ ਦੀਆਂ ਨਸਲਾਂ ਵਿੱਚ ਸੁਧਾਰ, ਪਸ਼ੂਆਂ ਦੀ ਸਾਂਭ-ਸੰਭਾਲ, ਮਨਸੂਈ ਗਰਭਦਾਨ, ਦੁੱਧ ਦੀ ਪੈਦਾਵਾਰ ਅਤੇ ਗੁਣਵੱਤਾ ਵਿੱਚ ਵਾਧਾ, ਦੁੱਧ ਦਾ ਮੰਡੀਕਰਨ, ਪਸ਼ੂਆਂ ਦੀਆਂ ਬਿਮਾਰੀਆਂ ਤੋਂ ਬਚਾਅ, ਪਸ਼ੂਆਂ ਲਈ ਸੰਤੁਲਿਤ ਖ਼ੁਰਾਕ ਅਤੇ ਨਵੀਆਂ ਤੇ ਨਵੀਨਤਮ ਤਕਨੀਕਾਂ ਨਾਲ ਆਧੁਨਿਕ ਕੈਟਲ ਸ਼ੈੱਡਾਂ ਦੀ ਉਸਾਰੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਅਤੇ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਵੀ ਵਿਸ਼ੇਸ਼ ਲੈਕਚਰ ਦਿੱਤੇ ਜਾਣਗੇ।

ਇਸ ਡੇਅਰੀ ਉੱਦਮ ਸਿਖਲਾਈ ਕੋਰਸ ਵਿੱਚ ਦਾਖ਼ਲਾ ਲੈਣ ਲਈ ਨੌਜਵਾਨ ਘੱਟੋ-ਘੱਟ ਮੈਟ੍ਰਿਕ ਪਾਸ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਦੇ ਵਿਚਕਾਰ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਸਿਖਿਆਰਥੀ ਪਿੰਡ ਦਾ ਵਸਨੀਕ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਸਿਖਲਾਈ ਕੋਰਸ ਵਿੱਚ ਦਾਖ਼ਲੇ ਲਈ ਚਾਹਵਾਨ ਉਮੀਦਵਾਰ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਨੇੜੇ ਮਾਲ ਮੰਡੀ, ਅੰਮ੍ਰਿਤਸਰ ਰੋਡ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਮੋਬਾਈਲ ਨੰਬਰ 97793 52959 'ਤੇ ਸੰਪਰਕ ਕਰ ਸਕਦੇ ਹਨ।

ਫੋਟੋ :
-ਡਿਪਟੀ ਡਾਇਰੈਕਟਰ ਡੇਅਰੀ ਕਪਲਮੀਤ ਸਿੰਘ ਸੰਧੂ।
📲Get App