🔥 TRENDING Jharkhand Government Publishes List of... Jharkhand ambulance services suspended... Virender Sehwag Supports MS Dhoni’s Re... Pakistani Man Disguises as Woman in Au... Manorama News airs Speed News at 9:30 ... Chandrapur Police Bust 54 Organized Cr...
20 Nov 2026•
ગુજરાતી मराठी ਪੰਜਾਬੀ বাংলা
Automobile

ਪੰਜਾਬ ''ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀ ਦਰੜੇ, ਤੜਫ਼-ਤੜਫ਼ ਕੇ ਹੋਈ ਮੌਤ

✍️ Reporter: Shamsher Singh 🗓 12 Nov 2026, 08:34 PM 👁 71
Share: 💬 WhatsApp 📘 Facebook 𝕏 Post

ਪੰਜਾਬ ''ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀ ਦਰੜੇ, ਤੜਫ਼-ਤੜਫ਼ ਕੇ ਹੋਈ ਮੌਤ

ਪੰਜਾਬ ''ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀ ਦਰੜੇ, ਤੜਫ਼-ਤੜਫ਼ ਕੇ ਹੋਈ ਮੌਤ
‎Thursday, Nov 12, 2026।
‎ਰੂਪਨਗਰ/ਸ੍ਰੀ ਕੀਰਤਪੁਰ ਸਾਹਿਬ (ssm)- ਕੌਮੀ ਮਾਰਗ ਨੰਬਰ 21 (205) ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ 'ਤੇ ਪਿੰਡ ਬਰੂਵਾਲ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੇ ਘਟਨਾ ਸਥਾਨ 'ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਥਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
‎ਮ੍ਰਿਤਕਾਂ ਦੀ ਪਛਾਣ ਬਲਬੀਰ ਸਿੰਘ (60) ਪੁੱਤਰ ਜੀਤ ਸਿੰਘ ਵਾਸੀ ਪਿੰਡ ਬਰੂਵਾਲ ਅਤੇ ਵਿਸ਼ਵਨਾਥ (32) ਪੁੱਤਰ ਨੰਦ ਲਾਲ ਵਾਸੀ ਪਿੰਡ ਪੱਲੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਵਿਅਕਤੀ ਪਿੰਡ ਬਰੂਵਾਲ ਦੀ ਹੱਦ ਅੰਦਰ ਮੁੱਖ ਮਾਰਗ ਦੇ ਕਿਨਾਰੇ ਖੜ੍ਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸ੍ਰੀ ਕੀਰਤਪੁਰ ਸਾਹਿਬ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
📲Get App