🔥 TRENDING आंध्र प्रदेश ने तूफ़ान से पहले चेतावनी... झूले में लापरवाही से बचने के लिए सावधा... હિંમતનગર, બળેલી મિલ રોડ પર ઘરફોડ ચોરી,... ପୁରୀ ଜିଲ୍ଲାପାଳଙ୍କ ସହ ମୁଖ୍ୟମନ୍ତ୍ରୀ ମୋହନ... ସିକ୍ଲୋନ୍‌ ଅକ୍ୱାନ୍‌ ପାଇଁ ଓଡିଶା ମୁଖ୍ୟମନ୍... Karnataka Holds 51% Share of India's G...
20 Nov 2026•
ગુજરાતી मराठी ਪੰਜਾਬੀ বাংলা
Politics

ਪ੍ਰੋ : ਹਰਪ੍ਰੀਤ ਸਿੰਘ ਕੋਟ ਹਲਕਾ ਖਡੂਰ ਸਾਹਿਬ ਦੇ ਪਿੰਡਾ ਵਿੱਚ ਮਾਵਾਂ ਅਤੇ ਭੈਣਾਂ ਨੂੰ ਮਿਲਦੇ ਹੋਏ

✍️ Reporter: Parkash singh 🗓 14 Nov 2026, 12:52 PM 👁 104
Share: 💬 WhatsApp 📘 Facebook 𝕏 Post
ਤਰਨ ਤਾਰਨ 13 ਨਵੰਬਰ (ਪ੍ਰਕਾਸ਼ ਸਿੰਘ)

ਸਰਦਾਰ ਹਰਪ੍ਰੀਤ ਸਿੰਘ ਕੋਟ ਸੰਭਾਵੀ ਉਮੀਦਵਾਰ ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਨੇ ਹਲਕੇ ਦੇ ਪਿੰਡ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਲਕੇ ਦੀਆਂ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਾਨ ਸਰਕਾਰ ਦੁਆਰਾ ਚਲਾਈਆ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਤੇ ਉਨ੍ਹਾਂ ਹਰ ਵਰਗ ਦੀਆਂ ਮਹਿਲਾਵਾਂ ਨੂੰ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ ਲਈ ਕਿਹਾ ।
ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੀਆਂ ਲੋਕ ਭਲਾਈ ਦੀਆਂ ਜੋ ਵੀ ਸਕੀਮਾਂ ਚੱਲ ਰਹੀਆਂ ਹਨ ਹਰ ਵਰਗ ਇਨ੍ਹਾਂ ਸਕੀਮਾਂ ਤੋਂ ਬਹੁਤ ਖੁਸ਼ ਹੈ । ਉਨ੍ਹਾਂ ਕਿਹਾ ਕੇ ਲੋਕ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ ।
ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਮਾਵਾਂ ਧੀਆਂ ਭੈਣਾਂ ਵੱਲੋਂ ਉਨ੍ਹਾਂ ਨੂੰ ਦੁਆਵਾਂ ਅਸੀਸਾਂ ਤੇ ਬਹੁਤ ਮਾਣ ਸਤਿਕਾਰ ਤੇ ਪਿਆਰ ਮਿਲ ਰਿਹਾ ਹੈ ।
📲Get App