🔥 TRENDING West Bengal Board Announces HS 3rd Sem... পিয়ালি রাশ ও গ্রামীন মেলা প্রশাসনিক স... Severe Cyclonic Storm Akvan Nears Indi... Tejashwi Yadav Slams Bihar Government... Bihar Law Department Opens 2026 Recrui... Bihar Launches New Police Data Centre,...
20 Nov 2026•
ગુજરાતી मराठी ਪੰਜਾਬੀ বাংলা

*ਸੈਂਟਰ ਰਸੂਲਪੁਰ ਦੇ ਅਧਿਆਪਕਾਂ ਨੂੰ ਸਵੈ-ਗਣਨਾ ਲਈ ਕੀਤਾ ਪ੍ਰੇਰਿਤ*

✍️ Reporter: Parkash singh 🗓 15 Nov 2026, 09:00 AM 👁 85
Share: 💬 WhatsApp 📘 Facebook 𝕏 Post
ਤਰਨ ਤਾਰਨ 13 ਨਵੰਬਰ (ਪ੍ਰਕਾਸ਼ ਸਿੰਘ )-
ਪੜ੍ਹੇ-ਲਿਖੇ ਵਰਗ ਅਤੇ ਆਮ ਲੋਕਾਂ ਤੱਕ 16 ਨਵੰਬਰ ਤੋਂ ਸ਼ੁਰੂ ਹੋ ਕੇ 30 ਨਵੰਬਰ ਤੱਕ ਚੱਲਣ ਵਾਲੇ ਸਵੈ-ਗਣਨਾ ਦੇ ਕੰਮ ਨੂੰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਰਜਿੰਦਰ ਕੌਰ ਦੀ ਅਗਵਾਈ ਹੇਠ ਬਾਖੂਬੀ ਪਹੁੰਚਾਇਆ ਜਾ ਰਿਹਾ ਹੈ। ਇਸ ਕੰਮ ਲਈ ਜਿਥੇ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਅਧਿਆਪਕ ਵਰਗ ਨੂੰ ਖਾਸ ਤੌਰ ਤੇ ਇਸ ਸਬੰਧੀ ਉਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਮ ਲੋਕਾਂ ਤੱਕ ਆਪਣੀ ਪਹੁੰਚ ਬਣਾ ਕੇ ਇਸ ਕੰਮ ਵਿੱਚ ਹੋਰ ਤੇਜ਼ੀ ਲਿਆ ਸਕਣ। ਇਸੇ ਲੜੀ ਤਹਿਤ ਸੈਂਟਰ ਰਸੂਲਪੁਰ ਵਿਖੇ ਇਕੱਠੇ ਹੋਏ ਅਧਿਆਪਕਾਂ ਨੂੰ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ- ਕਮ-ਜ਼ਿਲ੍ਹਾ ਨੋਡਲ ਅਫਸਰ ਰਜਿੰਦਰ ਕੌਰ ਵੱਲੋਂ ਵਿਸ਼ੇਸ਼ ਤੌਰ 'ਤੇ ਸਵੈ-ਗਣਨਾ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਨਾਲ ਜਿਥੇ ਲੋਕ ਘਰ ਬੈਠੇ ਹੀ ਆਪਣੀ ਸੁਵਿਧਾ ਅਨੁਸਾਰ ਆਪਣੀ ਜਾਣਕਾਰੀ ਭਰ ਸਕਦੇ ਹਨ ਉੱਥੇ ਉਹ ਆਪਣੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਵੀ ਰੱਖ ਸਕਦੇ ਹਨ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਸਵੈ-ਗਣਨਾ ਸਬੰਧੀ ਜਾਣਕਾਰੀ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਹਾਇਕ ਨੋਡਲ ਐਲੀਮੈਂਟਰੀ ਪ੍ਰੇਮ ਸਿੰਘ ਅਤੇ ਜ਼ਿਲ੍ਹਾ ਸਹਾਇਕ ਨੋਡਲ ਸੈਕੰਡਰੀ ਬੀਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
📲Get App