🔥 TRENDING Jharkhand Police Portal Crash Forces R... 92-Year-Old Woman Escapes Nursing Home... TPCC chief accuses BRS of betraying Te... Morning haze lingers in Hyderabad as r... New predatory aquatic insect species i... Cyclone Akvan Forces Cancellation of 4...
20 Nov 2026•
ગુજરાતી मराठी ਪੰਜਾਬੀ বাংলা
Agriculture

ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ'', ਪੰਜਾਬ ਦੌਰੇ ''ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

✍️ Reporter: Shamsher Singh 🗓 17 Nov 2026, 07:43 PM 👁 55
Share: 💬 WhatsApp 📘 Facebook 𝕏 Post

ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ'', ਪੰਜਾਬ ਦੌਰੇ ''ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ'', ਪੰਜਾਬ ਦੌਰੇ ''ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ
‎Tuesday, Nov 17, 2026 ।
‎ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ,SSM): ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ ਉਹ ਲੁਧਿਆਣਾ ਪਹੁੰਚੇ ਤੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਇਤਿਹਾਸਕ ਗਿਰਾਵਟ ਆਈ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਕਿਹਾ ਕਿ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਕਸੂਰਵਾਰ ਨਾ ਠਹਿਰਾਇਆ ਜਾਵੇ।
‎ਇਸ ਤੋਂ ਪਹਿਲਾਂ ਉਹ ਅੱਜ ਸਵੇਰੇ ਚੰਡੀਗੜ੍ਹ ਏਅਰਪੋਰਟ ਪਹੁੰਚੇ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੌਹਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਆਉਣ ਨਾਲ ਉਨ੍ਹਾਂ ਦੇ ਮਨ ਵਿਚ ਖੁਸ਼ੀ, ਉਤਸ਼ਾਹ ਤੇ ਸ਼ਰਧਾ ਦਾ ਭਾਵ ਜਾਗ੍ਰਿਤ ਹੁੰਦਾ ਹੈ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ, 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਸੁਨੇਹਾ ਸਮਾਜ ਲਈ ਬੇਹੱਦ ਮਹੱਤਵਪੂਰਨ ਹੈ।
‎
‎ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਦੌਰਾ ਕਿਸਾਨਾਂ ਦੀ ਭਲਾਈ ਤੇ ਖੇਤੀਬਾੜੀ ਖੇਤਰ ਦੇ ਵਿਕਾਸ ਨੂੰ ਸਮਰਪਿਤ ਹੈ। ਇਸ ਦੌਰਾਨ ਬਦਰਪੁਰ ਵਿਚ ਵਿਸ਼ੇਸ਼ ਪ੍ਰੋਗਰਾਮ ਵਿਚ ਆਧੁਨਿਕ ਖੇਤੀਬਾੜੀ ਤਕਨੀਕਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰੋਗਰਾਮ ਵਿਚ ਯੂਰੀਆ ਦੇ ਬਦਲ ਵਜੋਂ ਗ੍ਰੀਨ ਅਮੋਨੀਆ ਦੀ ਤਰੀਕ ਵੀ ਪ੍ਰਦਰਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਰਜੀ ਊਰਜਾ ਦੇ ਮਾਧਿਅਮ ਨਾਲ ਗ੍ਰੀਨ ਅਮੋਨੀਆ ਤਿਆਰ ਕਰਨ ਦੀਆਂ ਸੰਭਾਵਨਾਵਾਂ ਤੇ ਖੇਤੀਬਾਰੀ ਵਿਚ ਇਸ ਦੀ ਵਰਤੋਂ ਦੀ ਜਾਣਕਾਰੀ ਦਿੱਤੀ ਜਾਵੇਗੀ।
📲Get App