🔥 TRENDING Swami Aseemanand’s radical service to... ଢେଙ୍କାନାଳ ଜିଲ୍ଲାରେ ବାତ୍ୟା 'ଆକଭାନ' ନିମି... ସାଇକ୍ଲୋନ୍ ଆକ୍ବାନ୍: ଢେଙ୍କାନାଳ ପୌରପାଳିକା... US Companies Ramp Up Design and Resear... Ahmedabad Hosts Third All India Police... Karnataka vs Jharkhand: Match Preview...
20 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ''ਚ ਵੱਡੀ ਸਿਆਸੀ ਹਲਚਲ! ''ਵਾਰਿਸ ਪੰਜਾਬ ਦੇ'' ਨਾਲ ਗੱਠਜੋੜ ਨੂੰ ਲੈ ਕੇ ਸੀਨੀਅਰ ਆਗੂ ਦਾ ਵੱਡਾ ਬਿਆਨ

✍️ Reporter: Shamsher Singh 🗓 17 Nov 2026, 09:19 PM 👁 48
Share: 💬 WhatsApp 📘 Facebook 𝕏 Post

ਪੰਜਾਬ ''ਚ ਵੱਡੀ ਸਿਆਸੀ ਹਲਚਲ! ''ਵਾਰਿਸ ਪੰਜਾਬ ਦੇ'' ਨਾਲ ਗੱਠਜੋੜ ਨੂੰ ਲੈ ਕੇ ਸੀਨੀਅਰ ਆਗੂ ਦਾ ਵੱਡਾ ਬਿਆਨ

ਪੰਜਾਬ ''ਚ ਵੱਡੀ ਸਿਆਸੀ ਹਲਚਲ! ''ਵਾਰਿਸ ਪੰਜਾਬ ਦੇ'' ਨਾਲ ਗੱਠਜੋੜ ਨੂੰ ਲੈ ਕੇ ਸੀਨੀਅਰ ਆਗੂ ਦਾ ਵੱਡਾ ਬਿਆਨ
‎Tuesday, Nov 17, 2026 ।
‎
‎ਸੰਗਰੂਰ (ਵੈੱਬ ਡੈਸਕ): ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਚੁੱਕੀ ਹੈ। ਇਸ ਵਿਚਾਲੇ ਹੁਣ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚਾਲੇ ਗੱਠਜੋੜ ਦੀ ਸੰਭਾਵਨਾ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਗੱਠਜੋੜ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ ਤੇ ਇਸ ਸਬੰਧੀ 2 ਮੀਟਿੰਗਾਂ ਵੀ ਹੋ ਚੁੱਕੀਆਂ ਹਨ।
‎
‎ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਤੋਂ ਇਜਾਜ਼ਤ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂਆਂ ਨਾਲ 1-2 ਮੀਟਿੰਗਾਂ ਵੀ ਕੀਤੀਆਂ ਹਨ, ਜੋ ਕਾਫ਼ੀ ਹਾਂਪੱਖੀ ਰਹੀਆਂ ਹਨ। ਹਾਲਾਂਕਿ ਇਸ ਬਾਰੇ ਫ਼ਿਲਹਾਲ ਕੋਈ ਸਿੱਟਾ ਨਹੀਂ ਨਿਕਲ ਸਕਿਆ, ਪਰ ਹਜੇ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਸਿਆਸਤ ਪੰਜਾਬ ਦੇ ਮੁੱਦਿਆਂ 'ਤੇ ਅਧਾਰਤ ਹੋਣੀ ਚਾਹੀਦੀ ਹੈ ਤੇ ਇਕਜੁੱਟਦਾ ਦੇ ਨਾਲ ਹੀ ਅਸੀਂ ਪੰਜਾਬ ਦੀ ਮਜ਼ਬੂਤੀ ਦੇ ਲਈ ਕੰਮ ਕਰ ਸਕਦੇ ਹਾਂ।
‎
‎ਇਸ ਦੌਰਾਨ ਢੀਂਡਸਾ ਨੇ ਇਹ ਵੀ ਆਖ਼ਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜਿਨ੍ਹਾਂ ਮਤਭੇਦਾਂ ਕਾਰਨ ਉਨ੍ਹਾਂ ਦੇ ਵਖਰੇਵੇਂ ਸਨ, ਉਹ ਮਤਭੇਦ ਅਜੇ ਵੀ ਬਰਕਰਾਰ ਹਨ। ਉਨ੍ਹਾਂ ਕਿਹਾ ਕਿ ਜੇਕਰ 2 ਦਸੰਬਰ ਦੇ ਫ਼ੈਸਲੇ ਤੇ ਪਹਿਰਾ ਦਿੰਦੇ ਹੋਏ ਅਕਾਲੀ ਦਲ (ਬਾਦਲ) ਕੋਈ ਸਮਝੌਤਾ ਹੁੰਦਾ ਹੈ ਤਾਂ ਅਸੀਂ ਕਿਸੇ ਗੱਲ ਤੋਂ ਮੁਨਕਰ ਨਹੀਂ। ਇਸ ਦੌਰਾਨ ਉਨ੍ਹਾਂ ਭਾਜਪਾ ਨਾਲ ਗੱਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ 'ਤੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ, ਇਸ ਬਾਰੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਹੀ ਕੁਝ ਦੱਸ ਸਕਦੇ ਹਨ।
📲Get App