🔥 TRENDING CBI Nabs Haryana GST Officer for Rs 10... Pro Hockey League 2026 kicks off today... Punjab National Bank Shares Reach Fres... Punjab Chemicals shares plunge to 52-w... Assam Evicted Families Hit by Bulldoze... Assam Chosen as Partner State for Vibr...
20 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਦੀ ਸਿਆਸਤ 'ਚ ਵੱਡਾ ਫ਼ੈਸਲਾ: ਚਰਨਜੀਤ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਦਾ ਐਲਾਨ, 'ਆਪ' ਉਮੀਦਵਾਰਾਂ ਦਾ ਕੀਤਾ ਜਾਵੇਗਾ ਵਿਰੋਧ।

✍️ Reporter: Shamsher Singh 🗓 19 Nov 2026, 01:28 PM 👁 37
Share: 💬 WhatsApp 📘 Facebook 𝕏 Post

ਪੰਜਾਬ ਦੀ ਸਿਆਸਤ 'ਚ ਵੱਡਾ ਫ਼ੈਸਲਾ: ਚਰਨਜੀਤ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਦਾ ਐਲਾਨ, 'ਆਪ' ਉਮੀਦਵਾਰਾਂ ਦਾ ਕੀਤਾ ਜਾਵੇਗਾ ਵਿਰੋਧ।

ਪੰਜਾਬ ਦੀ ਸਿਆਸਤ 'ਚ ਵੱਡਾ ਫ਼ੈਸਲਾ: ਚਰਨਜੀਤ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਦਾ ਐਲਾਨ, 'ਆਪ' ਉਮੀਦਵਾਰਾਂ ਦਾ ਕੀਤਾ ਜਾਵੇਗਾ ਵਿਰੋਧ।
‎19 nov,2026,Need24, ਮੁਹਾਲੀ। ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਪੰਜਾਬ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ।
‎ਇਹ ਫ਼ੈਸਲਾ ਜਨਰਲ ਕੈਟਾਗਰੀ ਫੈਡਰੇਸ਼ਨ ਦੀ ਮੀਟਿੰਗ 'ਚ ਲਿਆ ਗਿਆ। ਜਿਸ ਫੈਡਰੇਸ਼ਨ ਦੇ ਪ੍ਰਮੁੱਖ ਆਗੂ ਸੁਖਬੀਰਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਪਰਦੀਪ ਸਿੰਘ ਰੰਧਾਵਾ, ਹਰਪਿੰਦਰਸਿੰਘ, ਅਮਨਦੀਪ ਸਿੰਘ ਔਜਲਾ, ਦਿਲਬਾਗ ਸਿੰਘ, ਹਰਚੰਦ ਸਿੰਘ, ਸੁਰਿੰਦਰ ਸੈਣੀ, ਕਪਿਲ ਦੇਵ ਪਰਾਸ਼ਰ ਅਤੇ ਜਸਵੀਰ ਸਿੰਘ ਗੜਾਂਗ ਨੇ ਸ਼ਿਰਕਤ ਕੀਤੀ।ਇਸ ਮੌਕੇ ਸਾਂਝੇ ਤੌਰ 'ਤੇ ਇਹ ਫ਼ੈਸਲਾ ਲਿਆ ਗਿਆ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪੂਰਨ ਹਮਾਇਤ ਕੀਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।ਆਗੂਆਂ ਕਿਹਾ ਕਿ ਕਿਉਂ ਜੋ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਇੱਕੋ-ਇੱਕ ਅਜਿਹੇ ਆਗੂ ਹੋਏ ਹਨ, ਜਿਨ੍ਹਾਂ ਨੇ ਜਨਰਲ ਵਰਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਬੜੀ ਹੀ ਸੰਜੀਦਗੀ ਦੇ ਨਾਲ ਵਿਚਾਰਿਆ ਹੈ ਅਤੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਦਿਆਂ ਆਪਣੇ ਕਾਰਜਕਾਲ ਦੌਰਾਨ ਜਨਰਲ ਵਰਗ ਲਈ ਕਮਿਸ਼ਨ ਦਾ ਗਠਨ ਕੀਤਾ ਅਤੇ ਡਾ. ਨਵਜੋਤ ਦਹੀਆਂ ਨੂੰ ਇਸ ਕਮਿਸ਼ਨ ਦਾ ਚੇਅਰਮੈਨ ਲਾਇਆ।ਡਾ. ਨਵਜੋਤ ਦਹੀਆਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਮੌਜੂਦਾ ਸਰਕਾਰ ਨੇ 5 ਸਾਲਾਂ ਦਾ ਸਮਾਂ ਬੀਤਣ 'ਤੇ ਵੀ ਇਸ ਕਮਿਸ਼ਨ ਦਾ ਚੇਅਰਮੈਨ ਨਹੀ ਲਾਇਆ ਅਤੇ ਨਾ ਹੀ ਕੋਈ ਦਫ਼ਤਰੀ ਅਮਲਾ ਨਿਯੁਕਤ ਕੀਤਾ ਹੈ।
📲Get App