🔥 TRENDING Manipur High Court Declares Producing... Meghalaya Launches Digital Transport S... सीओ शाहाबाद देवकीनंदन ने किया थाना सैफ... Meghalaya Transfers Baljek Airport to... Meghalaya Cabinet Chooses Long‑Term Bo... Rakesh Sharma Criticizes Haryana Govt...
19 Nov 2026•
ગુજરાતી मराठी ਪੰਜਾਬੀ বাংলা

ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਸਕੂਲਾਂ ਵਿੱਚ ਕਰਵਾਏ ਲੇਖ ਅਤੇ ਕੁਇਜ਼ ਮੁਕਾਬਲੇ - ਮੰਗਤ ਸਿੰਘ

✍️ Reporter: Parkash singh 🗓 19 Nov 2026, 03:45 PM 👁 31
Share: 💬 WhatsApp 📘 Facebook 𝕏 Post
ਤਰਨ ਤਾਰਨ 19 ਨਵੰਬਰ (ਪ੍ਰਕਾਸ਼ ਸਿੰਘ)
ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਸਵੀਪ ਨਾਲ ਸਬੰਧਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਹ ਕੁਇਜ਼ ਅਤੇ ਲੇਖ ਮੁਕਾਬਲੇ ਚਾਰ ਵਿਧਾਨ ਸਭਾ ਹਲਕਿਆਂ ਪੱਟੀ, ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਵਿੱਚ ਕਰਵਾਏ ਗਏ। ਵਿਦਿਆਰਥੀਆਂ ਨੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕਤਾ ਦਿਖਾਉਂਦਿਆਂ ਆਪਣੇ ਕੁਇਜ਼ ਅਤੇ ਲੇਖਾਂ ਦੇ ਮੁਕਾਬਲਿਆਂ ਵਿੱਚ ਇਸ ਨੂੰ ਬਾਖੂਬੀ ਦਰਸਾਇਆ।

ਉਨ੍ਹਾਂ ਕਿਹਾ ਕਿ ਭਵਿੱਖ ਇਨ੍ਹਾਂ ਵਿਦਿਆਰਥੀਆਂ ਦੇ ਹੱਥਾਂ ਵਿੱਚ ਹੈ ਅਤੇ ਇਨ੍ਹਾਂ ਨੂੰ ਜਾਗਰੂਕ ਕਰਨਾ ਹੀ ਸਾਡਾ ਮੁੱਖ ਉਦੇਸ਼ ਹੈ, ਤਾਂ ਜੋ ਉਹ ਪੂਰੀ ਤਰ੍ਹਾਂ ਜਾਗਰੂਕ ਹੋ ਕੇ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰ ਸਕਣ। ਇਕ ਜਾਗਰੂਕ ਵੋਟਰ ਹੀ ਇੱਕ ਮਜ਼ਬੂਤ ਲੋਕਤੰਤਰ ਦੀ ਨੀਂਹ ਰੱਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 16 ਨਵੰਬਰ ਤੱਕ ਚੱਲਣਗੇ। ਉਹਨਾਂ ਕਿਹਾ ਕਿ ਮੁਕਾਬਲੇ ਦੀ ਸ਼ੁਰੂਆਤ ਵਿੱਚ ਹਰੇਕ ਦਿਲਚਸਪੀ ਰੱਖਣ ਵਾਲਾ ਵਿਦਿਆਰਥੀ ਭਾਗ ਲੈ ਸਕਦਾ ਹੈ। ਜਿਨਾਂ ਵਿੱਚੋਂ ਹਰੇਕ ਸੰਸਥਾ ਵਿੱਚੋਂ ਦੋ ਵਿਦਿਆਰਥੀ ਚੁਣੇ ਜਾਣਗੇ। ਇਸ ਉਪਰੰਤ ਹਰੇਕ ਵਿਧਾਨ ਸਭਾ ਹਲਕੇ ਵਿੱਚ ਮੁਕਾਬਲੇ ਕਰਵਾਉਣ ਉਪਰੰਤ 10-10 ਵਿਦਿਆਰਥੀ ਮੁਕਾਬਲੇ ਲਈ ਚੁਣੇ ਜਾਣਗੇ ਅਤੇ ਜ਼ਿਲ੍ਹਾ ਪੱਧਰੀ ਚੋਣ ਉਪਰੰਤ ਇਨ੍ਹਾਂ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜ਼ਿਲ੍ਹਾ ਪੱਧਰ 'ਤੇ 10 ਜੇਤੂ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਭਵਿੱਖ ਵਿੱਚ ਵੀ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਰ ਵੀ ਮੁਕਾਬਲੇ ਕਰਵਾਏ ਜਾਣਗੇ, ਤਾਂ ਜੋ ਨੌਜਵਾਨ ਪੀੜ੍ਹੀ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

ਫੋਟੋ ਕੈਪਸ਼ਨ :
-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਅਤੇ ਮੁਕਾਬਲਿਆਂ ਦਾ ਦ੍ਰਿਸ਼।
📲Get App