Crime
ਪੰਜਾਬ: ਬੰਦ ਪਏ ਨਿੱਜੀ ਸਕੂਲ ''ਚ ਚੱਲ ਰਿਹਾ ਸੀ ਇਹ ਕੰਮ, ਛਾਪੇਮਾਰੀ ਕਰਨ ਆਏ ਅਧਿਕਾਰੀ ਵੀ ਹੈਰਾਨ

Thursday, Nov 19, 2026।
ਤਰਨਤਾਰਨ (need24)- ਸਰਹੱਦੀ ਜ਼ਿਲਾ ਤਰਨਤਾਰਨ ਵਿਚ ਨਾਜਾਇਜ਼ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਖ਼ਿਲਾਫ਼ ਸਿਹਤ ਵਿਭਾਗ ਅਤੇ ਪੁਲਸ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਪਿੰਡ ਜੰਡ ਵਿਖੇ ਇਕ ਬੰਦ ਪਏ ਨਿੱਜੀ ਸਕੂਲ ਦੀ ਇਮਾਰਤ ਵਿਚ ਚੱਲ ਰਹੇ ਕਥਿਤ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਹੋਇਆ ਹੈ। ਛਾਪੇਮਾਰੀ ਦੌਰਾਨ ਕੇਂਦਰ ਵਿਚ ਬੇਹੱਦ ਮਾੜੇ ਅਤੇ ਅਣਮਨੁੱਖੀ ਹਾਲਾਤ ਵਿਚ ਰੱਖੇ ਗਏ ਨਸ਼ੇ ਦੇ ਆਦੀ 23 ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਇਲਾਜ ਅਤੇ ਮੁੜ ਵਸੇਬੇ ਲਈ ਪਿੰਡ ਠਰੂ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਕਾਰਵਾਈ ਦੌਰਾਨ ਕੇਂਦਰ ਦਾ ਸੰਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲੇ ਦੇ ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਡਰੱਗ ਇੰਸਪੈਕਟਰ, ਤਹਿਸੀਲਦਾਰ ਪੱਟੀ ਬਲਵਿੰਦਰ ਸ਼ਰਮਾ, ਮਨੋਰੋਗਾਂ ਦੇ ਮਾਹਿਰ ਡਾਕਟਰ ਅਤੇ ਥਾਣਾ ਸਦਰ ਪੱਟੀ ਦੀ ਪੁਲਸ ਨੂੰ ਨਾਲ ਲੈ ਕੇ ਪਿੰਡ ਜੰਡ ਵਿਖੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਸਾਹਮਣੇ ਆਇਆ ਕਿ ਇਕ ਬੰਦ ਪਏ ਨਿੱਜੀ ਸਕੂਲ ਦੀ ਇਮਾਰਤ ਨੂੰ ਨਸ਼ਾ ਛੁਡਾਊ ਕੇਂਦਰ ਵਜੋਂ ਵਰਤਿਆ ਜਾ ਰਿਹਾ ਸੀ। ਜਦੋਂ ਟੀਮ ਵੱਲੋਂ ਕੇਂਦਰ ਚਲਾਉਣ ਸਬੰਧੀ ਲੋੜੀਂਦੇ ਲਾਇਸੈਂਸ ਅਤੇ ਹੋਰ ਕਾਨੂੰਨੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਮੌਕੇ ’ਤੇ ਕੋਈ ਵੀ ਵੈਧ ਦਸਤਾਵੇਜ਼ ਪੇਸ਼ ਨਹੀਂ ਕੀਤਾ ਜਾ ਸਕਿਆ।
ਹੈਰਾਨੀਜਨਕ ਗੱਲ ਇਹ ਸਾਹਮਣੇ ਆਈ ਕਿ ਕੇਂਦਰ ਵਿਚ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਦਾਖ਼ਲ ਕਰਵਾਏ ਗਏ ਮਰੀਜ਼ਾਂ ਨੂੰ ਕਥਿਤ ਤੌਰ ’ਤੇ ਜਾਨਵਰਾਂ ਵਰਗੇ ਮਾਹੌਲ ਵਿਚ ਰੱਖਿਆ ਜਾ ਰਿਹਾ ਸੀ। ਜਿਨ੍ਹਾਂ ਨਾਲ ਬੇਰਹਿਮੀ ਨਾਲ ਮਾਰਕੁੱਟ ਕੀਤੀ ਜਾਂਦੀ ਸੀ ਅਤੇ ਉਨ੍ਹਾਂ ਨੂੰ ਜੰਜੀਰਾਂ ਨਾਲ ਬੰਨ੍ਹ ਕੇ ਵੀ ਰੱਖਿਆ ਜਾਂਦਾ ਸੀ। ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਅਤੇ ਇਲਾਜ ਮੁਹੱਈਆ ਕਰਵਾਉਣ ਦੇ ਪ੍ਰਬੰਧਾਂ ਉਪਰ ਵੀ ਗੰਭੀਰ ਸਵਾਲ ਖੜ੍ਹੇ ਹੋਏ ਹਨ। ਦੂਜੇ ਪਾਸੇ ਇਨ੍ਹਾਂ ਮਰੀਜ਼ਾਂ ਦੇ ਪਰਿਵਾਰਾਂ ਪਾਸੋਂ ਪ੍ਰਤੀ ਮਰੀਜ਼ ਕਰੀਬ 20 ਹਜ਼ਾਰ ਰੁਪਏ ਮਹੀਨਾ ਫੀਸ ਵਸੂਲਣ ਦੀ ਕਥਿਤ ਗੱਲ ਵੀ ਸਾਹਮਣੇ ਆਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕੇਂਦਰ ਵਿਚ ਮੌਜੂਦ ਸਾਰੇ 23 ਮਰੀਜ਼ਾਂ ਨੂੰ ਸੁਰੱਖਿਅਤ ਰੈਸਕਿਊ ਕਰਦਿਆਂ ਉਨ੍ਹਾਂ ਦੀ ਸਿਹਤ ਅਤੇ ਇਲਾਜ ਨੂੰ ਪਹਿਲ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਮੁੜ ਵਸੇਬਾ ਕੇਂਦਰ ਪਿੰਡ ਠਰੂ ਵਿਖੇ ਦਾਖ਼ਲ ਕਰਵਾਇਆ ਗਿਆ ਤਾਂ ਜੋ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਸਕੇ।
ਇਸ ਕਾਰਵਾਈ ਨੇ ਜ਼ਿਲੇ ਵਿਚ ਨਸ਼ਾ ਛੁਡਾਉਣ ਦੇ ਨਾਂ ’ਤੇ ਚੱਲ ਰਹੇ ਕਥਿਤ ਗੈਰ-ਕਾਨੂੰਨੀ ਕੇਂਦਰਾਂ ਦੀ ਕਾਰਜਪ੍ਰਣਾਲੀ ਉਪਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਕ ਬੰਦ ਪਏ ਸਕੂਲ ਦੀ ਇਮਾਰਤ ਵਿਚ ਇੰਨੀ ਵੱਡੀ ਗਿਣਤੀ ਵਿਚ ਮਰੀਜ਼ਾਂ ਨੂੰ ਰੱਖ ਕੇ ਕੇਂਦਰ ਕਿਵੇਂ ਚਲਾਇਆ ਜਾ ਰਿਹਾ ਸੀ ਅਤੇ ਸਬੰਧਤ ਵਿਭਾਗਾਂ ਨੂੰ ਇਸ ਦੀ ਜਾਣਕਾਰੀ ਪਹਿਲਾਂ ਕਿਉਂ ਨਹੀਂ ਮਿਲੀ।
ਜ਼ਿਲੇ ਦੇ ਹੋਰ ਨਸ਼ਾ ਛੁਡਾਊ ਕੇਂਦਰਾਂ ਦੀ ਜਾਂਚ ਵੀ ਜ਼ਰੂਰੀ
ਪਿੰਡ ਜੰਡ ਵਿਚ ਹੋਈ ਛਾਪੇਮਾਰੀ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲਈ ਇਹ ਵੀ ਜ਼ਰੂਰੀ ਹੋ ਗਿਆ ਹੈ ਕਿ ਤਰਨਤਾਰਨ ਜ਼ਿਲੇ ਵਿਚ ਚੱਲ ਰਹੇ ਹੋਰ ਨਿੱਜੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਲਾਇਸੈਂਸਾਂ, ਮੈਡੀਕਲ ਸਹੂਲਤਾਂ, ਮਰੀਜ਼ਾਂ ਦੀ ਸੁਰੱਖਿਆ ਅਤੇ ਵਸੂਲੀਆਂ ਜਾ ਰਹੀਆਂ ਫੀਸਾਂ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਨਸ਼ਾ ਛੁਡਾਉਣ ਦੇ ਨਾਂ ’ਤੇ ਕਿਸੇ ਵੀ ਮਰੀਜ਼ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਹੋ ਸਕੇ।