🔥 TRENDING Manipur High Court Declares Producing... Meghalaya Launches Digital Transport S... सीओ शाहाबाद देवकीनंदन ने किया थाना सैफ... Meghalaya Transfers Baljek Airport to... Meghalaya Cabinet Chooses Long‑Term Bo... Rakesh Sharma Criticizes Haryana Govt...
19 Nov 2026•
ગુજરાતી मराठी ਪੰਜਾਬੀ বাংলা
Automobile

ਪੰਜਾਬ ''ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ ''ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ

✍️ Reporter: Shamsher Singh 🗓 19 Nov 2026, 08:32 PM 👁 27
Share: 💬 WhatsApp 📘 Facebook 𝕏 Post

ਪੰਜਾਬ ''ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ ''ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ

ਪੰਜਾਬ ''ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ ''ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ
‎Thursday, Nov 19, 2026 ।
‎ਸ਼ਾਹਕੋਟ (need 24)-ਸ਼ਾਹਕੋਟ ਦੇ ਨੇੜਲੇ ਪਿੰਡ ਬਾਹਮਣੀਆਂ ’ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਥੇ 8 ਸਾਲਾ ਬੇਟੇ ਨੂੰ ਕਰੰਟ ਲੱਗਣ 'ਤੇ ਉਸ ਦੀ ਗੰਭੀਰ ਹਾਲਤ ਤੋਂ ਪ੍ਰੇਸ਼ਾਨ ਪਿਤਾ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਜਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ।
‎ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਮੁਤਾਬਕ 16 ਨਵੰਬਰ ਨੂੰ ਉਨ੍ਹਾਂ ਦੇ ਬੇਟੇ ਅਗਮਵੀਰ ਸਿੰਘ ਨੂੰ ਮੋਟਰ ਤੋਂ ਕਰੰਟ ਲੱਗ ਗਿਆ ਸੀ। ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਬੇਟੇ ਦੀ ਹਾਲਤ ਨੂੰ ਲੈ ਕੇ ਗੁਰਜਿੰਦਰ ਸਿੰਘ ਪਿਛਲੇ ਦੋ ਦਿਨਾਂ ਤੋਂ ਕਾਫ਼ੀ ਚਿੰਤਤ ਅਤੇ ਸਦਮੇ ’ਚ ਸੀ।
‎ਪਰਿਵਾਰਕ ਮੈਂਬਰਾਂ ਮੁਤਾਬਕ 18 ਨਵੰਬਰ ਦੀ ਤੜਕੇ ਲਗਭਗ 3 ਤੋਂ 3.30 ਵਜੇ ਉਹ ਘਰੋਂ ਬਾਹਰ ਚਲਾ ਗਿਆ। ਭਾਲ ਕਰਨ 'ਤੇ ਉਹ ਹਵੇਲੀ ਦੇ ਇਕ ਕਮਰੇ 'ਚ ਗਾਡਰ ਨਾਲ ਲਟਕਦਾ ਮਿਲਿਆ। ਪਰਿਵਾਰਕ ਮੈਂਬਰ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ਲਿਜਾਣ ਦੀ ਤਿਆਰੀ ਕਰਨ ਲੱਗੇ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
‎ਸੂਚਨਾ ਮਿਲਣ ’ਤੇ ਸਬ-ਇੰਸਪੈਕਟਰ ਵਰੁਣ ਪਟਿਆਲ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਐੱਸ. ਐੱਚ. ਓ. ਸੁਖਵਿੰਦਰ ਪਾਲ ਸੋਢੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਤਾਰਾ ਸਿੰਘ ਅਤੇ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
📲Get App