धर्म
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

Friday, Nov 20, 2026 ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਐਲਾਨਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ।
ਐਡਵੋਕੇਟ ਧਾਮੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਇਤਿਹਾਸ ਦੀਆਂ ਕਈ ਸ਼ਤਾਬਦੀਆਂ ਵੀ ਮਨਾਉਣ ਦਾ ਵੀ ਮੌਕਾ ਮਿਲਿਆ। ਉਨ੍ਹਾਂ ਨੇ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦਿਆਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਮਜਬੂਤੀ ਲਈ ਵਿਸ਼ੇਸ਼ ਤਵੱਜੋਂ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸ਼ਕੀ ਸੇਵਾਵਾਂ ਲਈ ਉਤਸ਼ਾਹਿਤ ਅਤੇ ਤਿਆਰ ਕਰਨ ਵੱਲ ਉਨ੍ਹਾਂ ਨੇ ਖਾਸ ਧਿਆਨ ਦਿੱਤਾ, ਜਿਸ ਸਦਕਾ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਹੋਂਦ ਵਿਚ ਆਈ। ਇਹ ਯੋਗ ਵਿਦਿਆਰਥੀ ਨੂੰ ਮੁਫਤ ਵਿਚ ਤਿਆਰੀ ਕਰਵਾਉਣ ਦਾ ਕਾਰਜ ਕਰ ਰਹੀ ਹੈ। ਐਡਵੋਕੇਟ ਧਾਮੀ ਦੀ ਇਹ ਵੀ ਖਾਸੀਅਤ ਹੈ ਕਿ ਉਹ ਸਿੱਖ ਜਥੇਬੰਦੀਆਂ ਨਾਲ ਹਮੇਸ਼ਾ ਤਾਲਮੇਲ ਵਿਚ ਰਹਿੰਦੇ ਹਨ, ਜਿਸ ਸਦਕਾ ਉਨ੍ਹਾਂ ਨੂੰ ਸਾਰੀਆਂ ਹੀ ਪੰਥਕ ਜਥੇਬੰਦੀਆਂ ਤੇ ਸੰਸਥਾਵਾਂ ਭਰਵਾਂ ਸਹਿਯੋਗ ਦਿੰਦੀਆਂ ਹਨ