🔥 TRENDING Tamil Nadu orders fencing of all aband... Cyclonic Storm Akwan Brings Rain to Th... माँ को कंधा, आँखों में आँसू... अंतिम व... Madhya Pradesh inaugurates PMGSY‑IV ro... પિતા-પુત્રની કારમાં રમૂજી 'ફીલ્ડિંગ' ક... Two Jalandhar brothers found murdered...
21 Nov 2026•
ગુજરાતી मराठी ਪੰਜਾਬੀ বাংলা
Politics

ਅਮ੍ਰਿਤਪਾਲ ਸਿੰਘ ਅੱਜ ਪਹੁੰਚਣਗੇ ਘਰ, ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ ਮਿਲੀ ਹੈ ਇਜਾਜ਼ਤ, ਜੱਲੂਪੁਰ 'ਚ ਸਖ਼ਤ ਸੁਰੱਖਿਆ ਪ੍ਰਬੰਧ।

✍️ Reporter: Shamsher Singh 🗓 21 Nov 2026, 11:15 AM 👁 21
Share: 💬 WhatsApp 📘 Facebook 𝕏 Post

ਅਮ੍ਰਿਤਪਾਲ ਸਿੰਘ ਅੱਜ ਪਹੁੰਚਣਗੇ ਘਰ, ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ ਮਿਲੀ ਹੈ ਇਜਾਜ਼ਤ, ਜੱਲੂਪੁਰ 'ਚ ਸਖ਼ਤ ਸੁਰੱਖਿਆ ਪ੍ਰਬੰਧ।

21 nov,2026,ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਅੱਜ ਆਪਣੇ ਘਰ ਪਹੁੰਚਣਗੇ। ਉਹ ਲੰਘੇ ਸਾਢੇ ਤਿੰਨ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।
‎
‎ਉਨ੍ਹਾਂ ਨੂੰ ਪਹਿਲਾਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਅਤੇ ਅੱਜ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਲਿਆਂਦਾ ਗਿਆ।
‎ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਅਮ੍ਰਿਤਪਾਲ ਸਿੰਘ ਨੂੰ ਪਿੰਡ ਜੱਲੂਪੁਰ ਖੇੜਾ ਲਿਆਂਦਾ ਜਾਵੇਗਾ।
‎
‎ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
‎
‎ਅਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦਾ ਦੇਹਾਂਤ 8 ਨਵੰਬਰ ਨੂੰ ਹੋਇਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ ਕੀਤਾ ਜਾਵੇਗਾ।
‎
‎ਅਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।
📲Get App