🔥 TRENDING सरिस्का के जंगलों में वन्यजीव सुरक्षा... રાજુલાના છતડીયા ગામમાં 70 વર્ષીય વલકુભ... Assam CM extends greetings on Tai Kham... Glass of Stationary Train Shattered at... Armed assailants fire on youths prepar... महाराष्ट्र राज्यव्यापी विशेष सत्यशोधक...
21 Nov 2026•
ગુજરાતી मराठी ਪੰਜਾਬੀ বাংলা
Crime

ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਜ਼ੀਰਕਪੁਰ ਤੋਂ ਗ੍ਰਿਫ਼ਤਾਰ

✍️ Reporter: Gaurav Sharma 🗓 21 Nov 2026, 04:08 PM 👁 20
Watch on: ▶️ YouTube
Share: 💬 WhatsApp 📘 Facebook 𝕏 Post

ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਜ਼ੀਰਕਪੁਰ ਤੋਂ ਗ੍ਰਿਫ਼ਤਾਰ

ਏਐਸਆਈ ਇਕਬਾਲ ਸਿੰਘ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਜ਼ੀਰਕਪੁਰ ਤੋਂ ਗ੍ਰਿਫ਼ਤਾਰ
ਏਜੀਟੀਐਫ ਪੰਜਾਬ ਦੀ ਵੱਡੀ ਕਾਰਵਾਈ, ਪੁਲਿਸ ਮੁਕਾਬਲੇ ਦੌਰਾਨ ਮੁਲਜ਼ਮ ਜ਼ਖ਼ਮੀ; ਮਹਿਲਾ ਸਾਥਣ ਵੀ ਗ੍ਰਿਫ਼ਤਾਰ
ਜ਼ੀਰਕਪੁਰ, 21 ਨਵੰਬਰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਏਐਸਆਈ ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਹਿਮਣ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 11 ਅਕਤੂਬਰ 2026 ਨੂੰ ਤਰਨਤਾਰਨ ਵਿੱਚ ਏਐਸਆਈ ਇਕਬਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਏਜੀਟੀਐਫ ਦੀ ਟੀਮ ਨੇ ਤਕਨੀਕੀ ਅਤੇ ਮਨੁੱਖੀ ਸੂਹ ਦੇ ਆਧਾਰ ’ਤੇ ਮੁਲਜ਼ਮ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਹੋਈ ਸੀ। ਮੁਲਜ਼ਮ ਦੀ ਭਾਲ ਦੌਰਾਨ ਉਸ ਦੀਆਂ ਗਤੀਵਿਧੀਆਂ ਚੰਡੀਗੜ੍ਹ, ਦਿੱਲੀ ਅਤੇ ਜੈਪੁਰ (ਰਾਜਸਥਾਨ) ਵਿੱਚ ਟਰੇਸ ਕੀਤੀਆਂ ਗਈਆਂ। ਆਖ਼ਰਕਾਰ ਪੁਲਿਸ ਟੀਮ ਨੇ ਉਸ ਨੂੰ ਜ਼ੀਰਕਪੁਰ ਵਿੱਚ ਲੱਭ ਲਿਆ।
ਪੁਲਿਸ ਕਾਰਵਾਈ ਦੌਰਾਨ ਗੋਲੀਬਾਰੀ ਹੋਈ, ਜਿਸ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਉਸ ਦੀ ਇੱਕ ਮਹਿਲਾ ਸਾਥਣ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਤਲ ਕਾਂਡ ਵਿੱਚ ਸ਼ਾਮਲ ਹੋਰ ਸਾਥੀਆਂ ਅਤੇ ਉਨ੍ਹਾਂ ਦੀ ਭੂਮਿਕਾ ਦਾ ਪਤਾ ਲਗਾਇਆ ਜਾ ਸਕੇ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚੋਂ ਗੈਂਗਸਟਰ ਨੈੱਟਵਰਕਾਂ ਦਾ ਖ਼ਾਤਮਾ ਕਰਨ, ਅਪਰਾਧੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਕਾਰਵਾਈ ਜਾਰੀ ਰਹੇਗੀ।
📲Get App