🔥 ट्रेंडिंग कार्तिकी एकादशीवर भाविकांची अलोट गर्दी... राज्यात ३१० तालुके दुष्काळग्रस्त, मग म... जम्मू-कश्मीर के जिम्नास्ट ने राष्ट्रीय... 300 नागरिकों को मिला लाभ, 'Anywhere Re... जगरांव में दो लूट के तीन आरोपी गिरफ्ता... जगरांव में दो दुकानों की लूट में शामिल...
21 नव. 2026•
ગુજરાતી मराठी ਪੰਜਾਬੀ বাংলা
राजनीति

ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ ''ਜਵਾਨੀ ਸੰਭਾਲ ਯਾਤਰਾ'' ਦਾ ਅਗਲਾ ਪੜਾਅ : ਚਰਨਜੀਤ ਚੰਨੀ

✍️ रिपोर्टर: Shamsher Singh 🗓 21 नव. 2026, 01:28 PM 👁 19
शेयर करें: 💬 WhatsApp 📘 Facebook 𝕏 Post

ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ ''ਜਵਾਨੀ ਸੰਭਾਲ ਯਾਤਰਾ'' ਦਾ ਅਗਲਾ ਪੜਾਅ : ਚਰਨਜੀਤ ਚੰਨੀ

ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ ''ਜਵਾਨੀ ਸੰਭਾਲ ਯਾਤਰਾ'' ਦਾ ਅਗਲਾ ਪੜਾਅ : ਚਰਨਜੀਤ ਚੰਨੀ
‎Saturday, Nov 21, 2026 ।
‎ਜਲੰਧਰ (ssm)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ੇ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਾਉਣ ਦੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸ਼ੁਰੂ ਕੀਤਾ ਜਾਵੇਗਾ।
‎
‎ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰਵਾਦ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਹੈ, ਤਾਂ ਜੋ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਦੇ ਕੇ ਪੰਜਾਬ ਦੇ ਉੱਜਵਲ ਭਵਿੱਖ ਦਾ ਨਿਰਮਾਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਨਾ, ਉਨ੍ਹਾਂ ਨੂੰ ਹਾਂ-ਪੱਖੀ ਸਰਗਰਮੀਆਂ ਨਾਲ ਜੋੜਨਾ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਬੇਹੱਦ ਜ਼ਰੂਰੀ ਹੈ।
‎
‎ਉਨ੍ਹਾਂ ਕਿਹਾ ਕਿ ‘ਜਵਾਨੀ ਸੰਭਾਲ ਯਾਤਰਾ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਦੇਣ ਦਾ ਸਮੂਹਿਕ ਯਤਨ ਹੈ। ਚੰਨੀ ਨੇ ਇਸ ਮੌਕੇ ਫਿਲਮ ਅਦਾਕਾਰ ਰਾਜ ਬੱਬਰ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੇ 'ਜਵਾਨੀ ਸੰਭਾਲ ਯਾਤਰਾ' 'ਚ ਸ਼ਾਮਲ ਹੋ ਕੇ ਨੌਜਵਾਨਾਂ ਦਾ ਉਤਸ਼ਾਹ ਵਧਾਇਆ ਅਤੇ ਇਸ ਸਮਾਜਿਕ ਮੁਹਿੰਮ ਨੂੰ ਆਪਣਾ ਸਮਰਥਨ ਦਿੱਤਾ।
📲Get App