ਪਿੰਡ ਜੌਹਲ ਰਾਜੂ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਅਖੰਡ ਪਾਠ ਸਾਹਿਬ ਅਰੰਭ ਕਰਵਾਇਆ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਸਾਰੇ ਸੰਸਾਰ ਭਰ ਦੇ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਪਿੰਡ ਜੌਹਲ ਰਾਜੂ ਸਿੰਘ ਦੀ ਸੰਗਤ ਵੱਲੋਂ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਇਆ ਗਿਆ। ਜਿੱਥੇ ਸੰਗਤਾਂ ਨੇ ਗੁਰਬਾਣੀ ਦਾ ਅਨੰਦ ਮਾਣਿਆ ਉੱਥੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ।