🔥 TRENDING शिवालय में अन्नकूट महाप्रसादी का आयोजन... पटना सिटी में गुरु नानक जयंती पर निकला... राजगढ़ के सुनील प्रजापति की स्थानीय प्... Gold Prices in Maharashtra Today: 22‑K... 12 Arrested in Mumbai Racecourse Drug... UP Super TET 2026 City Slip to be Uplo...
23 Nov 2026•
ગુજરાતી मराठी ਪੰਜਾਬੀ বাংলা
Politics

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

✍️ Reporter: Shamsher Singh 🗓 23 Nov 2026, 04:59 PM 👁 30
Share: 💬 WhatsApp 📘 Facebook 𝕏 Post

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ

ਅੰਮ੍ਰਿਤਸਰ 'ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ ਦਾ ਅਹਿਮ ਬਿਆਨ
‎Monday, Nov 23, 2026 ।
‎ਅੰਮ੍ਰਿਤਸਰ (ssm)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ ਗੱਠਜੋੜਾਂ ਅਤੇ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਸਮੇਤ ਕਈ ਅਹਿਮ ਮੁੱਦਿਆਂ ’ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਪਾਰਟੀ ਦੀਆਂ ਚੋਣ ਤਿਆਰੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਅੰਮ੍ਰਿਤਸਰ ਸ਼ਹਿਰੀ ਕਾਂਗਰਸ ਦੇ ਕਈ ਆਗੂ ਤੇ ਵਰਕਰ ਮੌਜੂਦ ਰਹੇ।
‎ਮੀਡੀਆ ਵੱਲੋਂ ਭਾਜਪਾ ਅਤੇ ਅਕਾਲੀ ਦਲ ਦੇ ਮੁੜ ਇਕੱਠੇ ਹੋਣ ਦੀਆਂ ਚਰਚਾਵਾਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਚਿਨ ਪਾਇਲਟ ਨੇ ਇਸ ਨੂੰ ਪੂਰੀ ਤਰ੍ਹਾਂ ਮੌਕਾਪ੍ਰਸਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦੋਵਾਂ ਪਾਰਟੀਆਂ ਦਾ ਗੱਠਜੋੜ ਟੁੱਟਿਆ ਸੀ, ਉਸ ਸਮੇਂ ਭਾਜਪਾ ਨੇ ਅਕਾਲੀ ਦਲ ਵਿਰੁੱਧ ਕਈ ਗੰਭੀਰ ਬਿਆਨ ਦਿੱਤੇ ਸਨ। ਪਾਇਲਟ ਨੇ ਸਵਾਲ ਉਠਾਇਆ ਕਿ ਕੀ ਉਹ ਸਾਰੇ ਕਾਰਨ ਹੁਣ ਖ਼ਤਮ ਹੋ ਗਏ ਹਨ, ਜਿਨ੍ਹਾਂ ਕਰਕੇ ਇਹ ਗੱਠਜੋੜ ਟੁੱਟਿਆ ਸੀ?
‎
‎ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਤੋਂ ਪੰਜ ਸਾਲਾਂ ਤੱਕ ਦੋਵੇਂ ਪਾਰਟੀਆਂ ਵੱਖ-ਵੱਖ ਰਹੀਆਂ ਅਤੇ ਤਿੰਨ ਖੇਤੀ ਕਾਨੂੰਨਾਂ, ਕਿਸਾਨ ਅੰਦੋਲਨ ਦੌਰਾਨ ਹੋਈਆਂ ਮੌਤਾਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੀਆਂ ਰਹੀਆਂ। ਪਾਇਲਟ ਮੁਤਾਬਕ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਨਕਾਰੇ ਜਾਣ ਤੋਂ ਬਾਅਦ ਹੁਣ ਦੋਵੇਂ ਪਾਰਟੀਆਂ ਪੰਜਾਬ ਵਿੱਚ ਆਪਣੀ ਗੁਆਚੀ ਸਿਆਸੀ ਜ਼ਮੀਨ ਤਲਾਸ਼ਣ ਲਈ ਚੋਣਾਂ ਤੋਂ ਠੀਕ ਪਹਿਲਾਂ ਮਜਬੂਰੀਵੱਸ ਇੱਕ-ਦੂਜੇ ਦਾ ਹੱਥ ਫੜ ਰਹੀਆਂ ਹਨ।
📲Get App