🔥 TRENDING Speeding Truck Kills Mother and Two Ch... Ashok Gehlot Criticizes Rajasthan CM B... Supreme Court Shields Tamil Nadu Unive... शहर के राजगुरु सर्किल पर यातायात व्यवस... Actress Trisha Launches New Party Hono... Udhayanidhi Stalin Criticises Vijay Ov...
23 Nov 2026•
ગુજરાતી मराठी ਪੰਜਾਬੀ বাংলা
Politics

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ!

✍️ Reporter: Shamsher Singh 🗓 23 Nov 2026, 05:11 PM 👁 23
Share: 💬 WhatsApp 📘 Facebook 𝕏 Post

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ!

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ!
‎Monday, Nov 23, 2026 ।
‎
‎ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਾਂਗਰਸ ਦੇ ਪਹਿਲੇ ਸੰਭਾਵੀ ਉਮੀਦਵਾਰ ਦਾ ਐਲਾਨ ਕੀਤਾ ਹੈ। ਪਰਗਟ ਸਿੰਘ ਨੇ ਆਦਮਪੁਰ ਹਲਕੇ ਤੋਂ ਮੌਜੂਦਾ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਸੰਭਾਵੀ ਉਮੀਦਵਾਰ ਦੱਸਿਆ ਹੈ। ਹਾਲਾਂਕਿ ਪਰਗਟ ਸਿੰਘ ਨੇ ਸਿੱਧੇ ਤੌਰ 'ਤੇ ਕੋਟਲੀ ਦੇ ਨਾਮ ਦਾ ਐਲਾਨ ਨਹੀਂ ਕੀਤਾ ਪਰ ਲੋਕ ਮਿਲਣੀ ਨੂੰ ਦੌਰਾਨ ਪਰਗਟ ਸਿੰਘ ਨੇ ਇਹ ਜ਼ਰੂਰ ਕਿਹਾ ਕਿ ਜਿਸ ਤਰ੍ਹਾਂ ਕੋਟਲੀ ਨੇ ਹਲਕੇ ਦੇ ਲੋਕਾਂ ਲਈ ਕੰਮ ਕੀਤਾ ਹੈ, ਉਹ ਕਾਬਲੇ ਤਾਰੀਫ ਹੈ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੜ ਕੋਟਲੀ ਨੂੰ ਵੋਟ ਪਾ ਕੇ ਜਿਤਾਉਣ ਅਤੇ ਵਿਧਾਨ ਸਭਾ ਭੇਜਣ। ਪਰਗਟ ਸਿੰਘ ਦੇ ਇਸ ਬਿਆਨ ਤੋਂ ਇਹ ਤਾਂ ਸਾਬਤ ਹੋ ਗਿਆ ਹੈ ਕਿ ਕਾਂਗਰਸ ਨੇ ਕੋਟਲੀ ਦੀ ਟਿਕਟ ਪੱਕੀ ਕਰ ਦਿੱਤੀ ਹੈ। 
‎
‎ਦੂਜੇ ਪਾਸੇ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਅੰਮ੍ਰਿਤਸਰ ਪੁੱਜੇ ਹਨ। ਉਨ੍ਹਾਂ ਨੇ ਮੀਡੀਆ ਨਾਲ ਚੋਣਾਂ ਲਈ ਕਾਂਗਰਸ ਦੀਆਂ ਤਿਆਰੀਆਂ ਬਾਰੇ ਗੱਲ ਕੀਤੀ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
📲Get App