🔥 TRENDING సాయంత్రం 5 గంటలకు ఎన్నికల ప్రచారానికి... ਸ਼ਰਾਬੀ ਘਟੇ, ਭੰਗੀ ਵਧੇ ! ਕੈਨੇਡਾ 'ਚ ਹੈਰਾਨੀ... ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘ... जहानाबाद स्थित अब्दुलबारी नगर में सुशा... India to Open Sea Access for Nepal: Pa... BJP Urges Renaming of West Bengal as "...
24 Nov 2026•
ગુજરાતી मराठी ਪੰਜਾਬੀ বাংলা
Politics

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

✍️ Reporter: Shamsher Singh 🗓 24 Nov 2026, 04:34 PM 👁 25
Share: 💬 WhatsApp 📘 Facebook 𝕏 Post

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ
‎Tuesday, Nov 24, 2026।
‎ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦਾ ਐਲਾਨ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਗਠਜੋੜ ਦਾ ਹੋਣਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਵੀ ਹੈ। ਇਸ ਮੌਕੇ ਉਨ੍ਹਾਂ ਨੇ 'ਆਪ' ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਬਦਲਾਅ ਦੇ ਰਾਜ 'ਚ ਅੱਜ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ ਅਤੇ ਬੇਰੁਜ਼ਗਾਰੀ ਨਾਲ ਜੂਝ ਰਿਹਾ ਹੈ।
‎
‎ਸਾਡੀ ਪਹਿਲੀ ਤਰਜ਼ੀਹ ਅਮਨ-ਕਾਨੂੰਨ ਦੀ ਬਹਾਲੀ ਅਤੇ ਨਸ਼ੇ ਦਾ ਖ਼ਾਤਮਾ ਹੋਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ 'ਚ ਹੀ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਅਤੇ ਮੁਲਾਜ਼ਮਾਂ ਦੇ ਹੱਕਾਂ ਅਤੇ ਮਾਣ-ਸਨਮਾਨ ਦੀ ਬਹਾਲੀ ਕੀਤੀ ਜਾਵੇਗੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਲੈ ਕੇ ਜਾਵਾਂਗੇ।
‎
‎ਇਸ ਦੇ ਨਾਲ ਹੀ ਡਬਲ ਇੰਜਣ ਦੀ ਤਾਕਤ ਅਤੇ ਪੰਜਾਬ ਦੀ ਮਿੱਟੀ ਨਾਲ ਜੁੜੀ ਲੀਡਰਸ਼ਿਪ ਦੇ ਸੁਮੇਲ ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਲਿਜਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇਗਾ।
📲Get App