🔥 ट्रेंडिंग ભુજ શહેર મા આજે એક ગંભીર દુર્ઘટના બનતા... पज़ायांगादी पुल के संरेखण में तीव्र मो... केरल लॉटरी 'सती शक्ति' SS-547 में SW 8... इर्फान पथन ने बताया क्यों हुआ जॉफ़्रा... केएनआरयूएचएस ने टेलंगाना में पीजी मेडि... अनंतपुर में उप-नाबालिग राष्ट्रीय फुटबॉ...
24 नव. 2026•
ગુજરાતી मराठी ਪੰਜਾਬੀ বাংলা
राजनीति

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਦਾ ਵੱਡਾ ਫ਼ੈਸਲਾ, ਇਸ ਆਗੂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ

✍️ रिपोर्टर: Shamsher Singh 🗓 24 नव. 2026, 09:13 PM 👁 20
शेयर करें: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਦਾ ਵੱਡਾ ਫ਼ੈਸਲਾ, ਇਸ ਆਗੂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਦਾ ਵੱਡਾ ਫ਼ੈਸਲਾ, ਇਸ ਆਗੂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ
‎Tuesday, Nov 24, 2026 ।
‎ਨਵੀਂ ਦਿੱਲੀ/ਚੰਡੀਗੜ੍ਹ: ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਅਹਿਮ ਫ਼ੈਸਲਾ ਲਿਆ ਹੈ। ਕਾਂਗਰਸ ਪਾਰਟੀ ਨੇ ਪ੍ਰਿਯੰਕਾ ਕੱਕੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
‎ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਮੀਡੀਆ ਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਵੱਲੋਂ ਇਸ ਸਬੰਧੀ ਅਧਿਕਾਰਤ ਪ੍ਰੈੱਸ ਰਿਲੀਜ਼ ਜਾਰੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਿਅੰਕਾ ਕੱਕੜ ਇਸ ਅਹੁਦੇ 'ਤੇ ਹਰਨਾਮ ਸਿੰਘ ਦੀ ਥਾਂ ਲੈਣਗੇ। ਦੱਸਣਯੋਗ ਹੈ ਕਿ ਹਰਨਾਮ ਸਿੰਘ ਨੂੰ ਹਾਲ ਹੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਦਾ ਅਹੁਦਾ ਖਾਲੀ ਹੋ ਗਿਆ ਸੀ।
📲Get App